29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

1 ਸਤੰਬਰ ਦਿੱਲੀ ਵਿਖੇ ‘ਬਦਲਾਅ ਰੈਲੀ’ ਦੀਆਂ ਤਿਆਰੀਆਂ ਜੋਸ਼ੋ-ਖਰੋਸ਼ ਨਾਲ ਸਿਖ਼ਰਾਂ ਵੱਲ-ਕਾਮਰੇਡ ਕੁਲਦੀਪ ਭੋਲਾ, ਜਗਜੀਤ ਧੂੜਕੋਟ

ਨਿਹਾਲ ਸਿੰਘ ਵਾਲਾ, 29 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੂਰੇ ਦੇਸ਼ ‘ਚ 6 ਤੋਂ 15 ਅਗਸਤ ਤੱਕ ਕੀਤੀ ਗਈ ਪਦ ਯਾਤਰਾ ਵਲੋਂ ਦੇਸ਼ ‘ਚ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਗਿਆ ਹੈ ਅਤੇ 1 ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ‘ਚ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਦੀਆਂ ਤਿਆਰੀਆਂ ਪੂਰੇ ਜੋਸ਼ੋ ਖਰੋਸ਼ ਨਾਲ ਚੱਲ ਰਹੀਆਂ ਹਨ। ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ, ਕੰਟਰੋਲ ਕਮਿਸ਼ਨ ਪੰਜਾਬ ਦੇ ਮੈਂਬਰ ਕਾਮਰੇਡ ਜਗਜੀਤ ਸਿੰਘ ਧੂੜਕੋਟ ਨੇ ਇਲਾਕਾ ਕਮੇਟੀ ਦੀ ਮੀਟਿੰਗ ‘ਚ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਨਿਹਾਲ ਸਿੰਘ ਵਾਲਾ, 29 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੂਰੇ ਦੇਸ਼ ‘ਚ 6 ਤੋਂ 15 ਅਗਸਤ ਤੱਕ ਕੀਤੀ ਗਈ ਪਦ ਯਾਤਰਾ ਵਲੋਂ ਦੇਸ਼ ‘ਚ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਗਿਆ ਹੈ ਅਤੇ 1 ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ‘ਚ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਦੀਆਂ ਤਿਆਰੀਆਂ ਪੂਰੇ ਜੋਸ਼ੋ ਖਰੋਸ਼ ਨਾਲ ਚੱਲ ਰਹੀਆਂ ਹਨ। ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ, ਕੰਟਰੋਲ ਕਮਿਸ਼ਨ ਪੰਜਾਬ ਦੇ ਮੈਂਬਰ ਕਾਮਰੇਡ ਜਗਜੀਤ ਸਿੰਘ ਧੂੜਕੋਟ ਨੇ ਇਲਾਕਾ ਕਮੇਟੀ ਦੀ ਮੀਟਿੰਗ ‘ਚ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਨਿਹਾਲ ਸਿੰਘ ਵਾਲਾ ਵਲੋਂ ਲੋਕ ਪੱਖੀ ਮੰਗਾਂ ਲਿਖ ਕੇ ਤਿਆਰ ਕੀਤੀ ਗਈ ਗੱਡੀ ‘ਤੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਬਣਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਦੇਸ਼ ‘ਚ ਰਾਜ ਕਰਦੀ ਧਿਰ ਦੀਆਂ ਨੀਤੀਆਂ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਕਿ ਕਿਵੇਂ ਕੇਂਦਰ ਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਖੇਤੀ ਸੈਕਟਰ ਵੱਡੇ ਕਾਰਪੋਰੇਟ ਘਰਾਨਿਆਂ ਦੇ ਹੱਥਾਂ ‘ਚ ਸੌਂਪਿਆ ਜਾ ਰਿਹਾ ਹੈ, ਸਿਹਤ ਦੇ ਖੇਤਰ ‘ਚ ਦਵਾਈਆਂ ਦੀ ਕਾਲਾਬਾਜ਼ਾਰੀ ਹੈ, ਵਿੱਦਿਆ ਦਾ ਮਿਆਰ ਦਿਨ ਬ ਦਿਨ ਡਿਗਦਾ ਜਾ ਰਿਹਾ ਹੈ, ਦੇਸ਼ ‘ਚ ਬੇਰੁਜ਼ਗਾਰੀ ਵੱਡੇ ਪੱਧਰ ‘ਤੇ ਵਧ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਨਾਲ ਦੇਸ਼ ਗਰੀਬੀ ਤੇ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ, ਇਸ ਲਈ ਬਦਲਾਅ ਜਰੂਰੀ ਹੈ। ਭਾਰਤੀ ਕਮਿਊਨਿਸਟ ਪਾਰਟੀ ਮੰਗ ਕਰਦੀ ਹੈ ਕਿ ਸਜ਼ਾ ਭੁਗਤ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਮਿਆਰੀ/ਵਿਗਿਆਨਕ ਸਿੱਖਿਆ, ਸਿਹਤ ਅਤੇ ਹਰ ਇਕ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਹੋਵੇ, ਸਾਰੀਆਂ ਫ਼ਸਲਾਂ ਤੇ ਐਮ.ਐਸ.ਪੀ. ਦੀ ਗਰੰਟੀ ਹੋਵੇ, ਪੁਰਾਣੇ ਨਰੇਗਾ ਕਾਨੂੰਨ ਨੂੰ ਬਹਾਲ ਕੀਤਾ ਜਾਵੇ, ਪੰਜਾਬ ਦੇ ਪਾਣੀਆਂ ਦੀ ਰੱਖਿਆ ਅਤੇ ਕੁਦਰਤੀ ਸਰੋਤਾਂ ਦੇ ਪਾਣੀਆਂ ਦੀ ਸਾਂਭ ਸੰਭਾਲ ਕੀਤੀ ਜਾਵੇ ਆਦਿ ਮੰਗਾਂ ਲਈ 1 ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ‘ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਕਾਮਰੇਡ ਸੁਖਦੇਵ ਸਿੰਘ ਭੋਲਾ, ਗੁਰਦਿੱਤ ਸਿੰਘ ਦੀਨਾ, ਮਹਿੰਦਰ ਸਿੰਘ ਧੂੜਕੋਟ, ਕੇਵਲ ਸਿੰਘ ਰਾਊਕੇ, ਸਤਵੰਤ ਸਿੰਘ ਖੋਟੇ, ਬੂਟਾ ਸਿੰਘ ਰਾਊਕੇ, ਮੁਕੰਦ ਸਿੰਘ ਕੁੱਸਾ, ਗੁਰਪ੍ਰੀਤ ਕੌਰ ਬੀੜ ਰਾਊਕੇ, ਸਿਕੰਦਰ ਸਿੰਘ ਮਧੇਕੇ, ਨਵਜੋਤ ਕੌਰ ਬਿਲਾਸਪੁਰ, ਸੰਦੀਪ ਕੌਰ ਬੀੜ ਰਾਊਕੇ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ‘ਚ ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਜਦੋਂ ਸਾਰਾ ਪੰਜਾਬ ਕੂੜੇ ਦੇ ਢੇਰਾਂ ਨਾਲ ਜੂਝ ਰਿਹਾ ਸੀ ਉਦੋਂ ਸਰਕਾਰ ਨੂੰ ਸਫ਼ਾਈ ਮੁਹਿੰਮ ਯਾਦ ਨਹੀਂ ਆਈ-ਖ਼ਾਲਸਾ
Ad Position 24