29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕੈਨੇਡਾ ਵਿਖੇ ਪਾਠ ਤੇ ਕਥਾ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਪੰਜਾਬ ਪਰਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਗੁਰੂ ਘਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ

ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਜੀ ਕਿਸ਼ਨਪੁਰਾ ਕਲਾਂ ਦੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਜੋ ਕਿ ਪਿਛਲੇ ਦੋ ਮਹੀਨਿਆਂ ਤੋਂ ਕੈਨੇਡਾ ਵਿਚ ਪਾਠ ਕਥਾ ਕਰਨ ਦੀਆਂ ਸੇਵਾਵਾਂ ਨਿਭਾਉਣ ਲਈ ਗਏ ਹੋਏ ਸਨ ਜੋ ਕਿ ਸੰਗਤਾਂ ਦੀਆਂ ਬੇਨਤੀਆਂ ਸਵੀਕਾਰ ਕਰਦੇ ਹੋਏ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿਚ ਪਾਠ ਕਥਾ ਦੁਆਰਾ ਸੰਗਤਾਂ ਦੀ ਸੇਵਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਦਾ ਅੱਜ ਸਵੇਰੇ ਗੁਰੂ ਘਰ ਵਿਖੇ ਪਹੁੰਚਣ ਤੇ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਆਦਿ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਜੀ ਕਿਸ਼ਨਪੁਰਾ ਕਲਾਂ ਦੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਜੋ ਕਿ ਪਿਛਲੇ ਦੋ ਮਹੀਨਿਆਂ ਤੋਂ ਕੈਨੇਡਾ ਵਿਚ ਪਾਠ ਕਥਾ ਕਰਨ ਦੀਆਂ ਸੇਵਾਵਾਂ ਨਿਭਾਉਣ ਲਈ ਗਏ ਹੋਏ ਸਨ ਜੋ ਕਿ ਸੰਗਤਾਂ ਦੀਆਂ ਬੇਨਤੀਆਂ ਸਵੀਕਾਰ ਕਰਦੇ ਹੋਏ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿਚ ਪਾਠ ਕਥਾ ਦੁਆਰਾ ਸੰਗਤਾਂ ਦੀ ਸੇਵਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਦਾ ਅੱਜ ਸਵੇਰੇ ਗੁਰੂ ਘਰ ਵਿਖੇ ਪਹੁੰਚਣ ਤੇ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਆਦਿ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀਆਂ ਸਮੂਹ ਸੰਗਤਾਂ ਦਾ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਅਥਾਹ ਪਿਆਰ ਸਤਿਕਾਰ ਦਿੱਤਾ। ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਦਾ ਸਨਮਾਨ ਕਰਨ ਵਾਲਿਆਂ ‘ਚ ਪ੍ਰਧਾਨ ਮਹਿੰਦਰ ਸਿੰਘ ਮਾਨ, ਪ੍ਰਧਾਨ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਗ੍ਰੰਥੀ ਗੁਰਜੰਟ ਸਿੰਘ, ਜਸਪ੍ਰੀਤ ਸਿੰਘ ਜੱਸੀ, ਇਕਬਾਲ ਸਿੰਘ ਮਾਨ, ਗੁਰਮੀਤ ਸਿੰਘ ਭਲਵਾਨ, ਮਾਸਟਰ ਸੁਦਰਸ਼ਨ ਸਿੰਘ ਮਾਨ, ਗੋਪੀ ਮਾਣੀਆਂ, ਮੀਤ ਗ੍ਰੰਥੀ ਮਲਕੀਤ ਸਿੰਘ, ਕੰਤਾ ਭਿੰਡਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਮੁਲਾਜ਼ਮ ਭਲਾਈ ਸੰਸਥਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਬਹੁਪੱਖੀ ਸ਼ਖ਼ਸੀਅਤ ਤੇ ਗੁਰਮਤਿ ਦੇ ਧਾਰਨੀ ਸਨ ਗੁਰਚਰਨ ਸਿੰਘ ਬਰਾੜ
Ad Position 24