30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਹਰਿਆਲੀ ਤੀਜ ਉਤਸਵ ਨੇ ਬਿਖੇਰੇ ਪੰਜਾਬੀ ਵਿਰਸੇ ਦੇ ਰੰਗ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਹਰਿਆਲੀ ਤੀਜ ਦਾ ਤਿਉਹਾਰ ਪੰਜਾਬੀ ਲੋਕ ਸਭਿਆਚਾਰ ਦੇ ਰੰਗਾਂ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਹਰਿਆਲੀ ਤੀਜ ਦਾ ਤਿਉਹਾਰ ਪੰਜਾਬੀ ਲੋਕ ਸਭਿਆਚਾਰ ਦੇ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੀ ਖ਼ਾਸੀਅਤ ਇਹ ਰਹੀ ਕਿ ਪੰਜਾਬ ਦੇ ਪੁਰਾਣੇ ਸਮੇਂ ਵਿਚ ਹੋਣ ਵਾਲੇ ਵਿਆਹਾਂ ਦੀਆਂ ਵੱਖ-ਵੱਖ ਰਸਮਾਂ ਅਤੇ ਪਰੰਪਰਾਵਾਂ ਨੂੰ ਜੀਵੰਤ ਰੂਪ ਵਿਚ ਪੇਸ਼ ਕੀਤਾ ਗਿਆ। ਰੋਕਾ, ਮਹਿੰਦੀ, ਹਲਦੀ, ਸੰਗੀਤ, ਘੜਾ-ਘੜੋਲੀ, ਮੰਗਲ ਫੇਰੇ, ਚੂੜਾ, ਕਲੀਰੇ ਅਤੇ ਜਾਗੋ ਵਰਗੀਆਂ ਰਸਮਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਭ ਨੂੰ ਪੁਰਾਣੀਆਂ ਪੰਜਾਬੀ ਵਿਆਹ ਪਰੰਪਰਾਵਾਂ ਦੀ ਯਾਦ ਦਿਵਾ ਦਿੱਤੀ। ਇਸ ਸਮਾਗਮ ਵਿਚ ਬੱਚੇ ਹੀ ਨਹੀਂ, ਸਗੋਂ ਵੱਡੇ ਵੀ ਇਨ੍ਹਾਂ ਰਵਾਇਤੀ ਰਸਮਾਂ ਵਿਚ ਇਸ ਕਦਰ ਰੰਗੇ ਗਏ ਕਿ ਅਜਿਹਾ ਮਹਿਸੂਸ ਹੋ ਰਿਹਾ ਸੀ ਜਿਵੇਂ ਉਹ ਕਿਸੇ ਸਭਿਆਚਾਰਕ ਪ੍ਰੋਗਰਾਮ ਦਾ ਨਹੀਂ, ਬਲਕਿ ਅਸਲ ਪੰਜਾਬੀ ਵਿਆਹ ਸਮਾਗਮ ਦਾ ਹਿੱਸਾ ਹੋਣ। ਪੂਰੇ ਸਕੂਲ ਕੈਂਪਸ ਵਿਚ ਉਤਸ਼ਾਹ, ਉਮੰਗ ਅਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਵਲੋਂ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਰਵਾਇਤੀ ਲੋਕ ਗੀਤਾਂ ਅਤੇ ਤੀਜ ਨਾਲ ਸਬੰਧਿਤ ਭਾਵਪੂਰਨ ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਸਭਿਆਚਾਰਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਭੰਗੜਾ, ਗਿੱਧਾ, ਲੋਕ ਗੀਤਾਂ ਅਤੇ ਸਭਿਆਚਾਰਕ ਨਾਟਕਾਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਲੋਕ ਜੀਵਨ ਦੀ ਸਾਦਗੀ, ਪਿਆਰ, ਆਪਸੀ ਭਾਈਚਾਰੇ ਅਤੇ ਕੁਦਰਤੀ ਸੁੰਦਰਤਾ ਦੀ ਖ਼ੂਬਸੂਰਤ ਤਸਵੀਰ ਪੇਸ਼ ਕੀਤੀ। ਇਸ ਮੌਕੇ ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦੇ ਵੱਖ-ਵੱਖ ਪ੍ਰਤੀਕਾਂ ਨਾਲ ਬਹੁਤ ਹੀ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪੰਜਾਬੀ ਪੇਂਡੂ ਜੀਵਨ ਦੀਆਂ ਝਾਕੀਆਂ ਨੇ ਸਕੂਲ ਕੈਂਪਸ ਨੂੰ ਇਕ ਜੀਵੰਤ ਅਜਾਇਬ ਘਰ ਦਾ ਰੂਪ ਦੇ ਦਿੱਤਾ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਆਪਣੇ ਅਮੀਰ ਪੰਜਾਬੀ ਵਿਰਸੇ ਨੂੰ ਨਾ ਸਿਰਫ਼ ਸਮਝ ਰਹੀ ਹੈ, ਸਗੋਂ ਮਾਣ ਨਾਲ ਅੱਗੇ ਵੀ ਵਧਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰਿਆਲੀ ਤੀਜ ਦੀ ਵਧਾਈ ਦਿੱਤੀ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਤੀਜ ਪੰਜਾਬ ਦੀ ਅਮੀਰ ਲੋਕ ਸਭਿਆਚਾਰ, ਮਹਿਲਾਵਾਂ ਦੇ ਉਤਸ਼ਾਹ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਮੌਕੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਮਾਡਲਿੰਗ ਮੁਕਾਬਲੇ ਵਿਚ ਦਸਵੀਂ ਦੀ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਮਿਸ ਤੀਜ ਦਾ ਖ਼ਿਤਾਬ ਆਪਣੇ ਨਾਂਅ ਕੀਤਾ । ਦਸਵੀਂ ਦੀ ਵਿਪਿਨਪ੍ਰੀਤ ਕੌਰ ਨੇ ਦੂਜਾ ਅਤੇ 12ਵੀਂ ਕਾਮਰਸ ਦੀ ਹਰਸ਼ਿਤਾ ਨੇ ਤੀਜਾ ਸਥਾਨ ਹਾਸਲ ਕੀਤਾ। ਮਹਿੰਦੀ ਮੁਕਾਬਲੇ ਵਿਚ ਦਸਵੀਂ ਦੀਆਂ ਗੁਰਵੀਰ ਕੌਰ ਅਤੇ ਵਸ਼ਿੰਕਾ ਨੇ ਪਹਿਲਾ ਸਥਾਨ, ਵਿਪਿਨਪ੍ਰੀਤ ਕੌਰ ਅਤੇ ਇਸ਼ਮੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਕਵਿਤਾ ਕੁਮਾਰੀ ਨੇ ਪਹਿਲਾ ਅਤੇ ਆਯੂਸ਼ੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਸਤਾਰ ਮੁਕਾਬਲੇ ਵਿਚ ਜਸ਼ਨਵੀਰ ਸਿੰਘ ਨੇ ਪਹਿਲਾ, ਨਵਦੀਪ ਸਿੰਘ ਨੇ ਦੂਜਾ ਅਤੇ ਨੂਰਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਕਬੱਡੀ ਖਿਡਾਰੀ ਨਿਰਭੈ ਹਠੂਰ ਦੇ ਪਰਿਵਾਰ ਅਮਰੀਕਾ ਦੇ ਕਬੱਡੀ ਪ੍ਰਮੋਟਰਾਂ ਵਲੋਂ ਵਿੱਤੀ ਸਹਾਇਤਾ ਅਗਲੀ ਖ਼ਬਰ ਚਿੱਟੇ ਦੁੱਧ ਦੇ ਕਾਲੇ ਕਾਰੋਬਾਰ ਰਾਹੀਂ ਇਨਸਾਨੀ ਜ਼ਿੰਦਗੀਆਂ ਨੂੰ ਵੰਡੀ ਜਾ ਰਹੀ ਮੌਤ ਯੂਰੀਆ, ਸੂਜੀ ਤੇ ਲੰਘੀ ਹੋਈ ਤਰੀਕ ਵ...
Ad Position 24