31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕੁਝ ਮੁੱਖ ਅਹੁਦੇਦਾਰ ਪਾਰਟੀ ’ਚੋਂ ਬਰਖ਼ਾਸਤ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਪੁਰਾਣੀ ਚੁੰਗੀ ਨੇੜੇ ਸਥਿਤ ਰਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਅਤੇ ਕਲਾਤਮਿਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਪੁਰਾਣੀ ਚੁੰਗੀ ਨੇੜੇ ਸਥਿਤ ਰਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਅਤੇ ਕਲਾਤਮਿਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰੰਗ-ਬਰੰਗੇ ਧਾਗਿਆਂ, ਮੋਤੀਆਂ, ਰਿਬਨਾਂ, ਚਮਕੀਲੀ ਸਮਗਰੀ ਅਤੇ ਵੱਖ-ਵੱਖ ਸਜਾਵਟੀ ਵਸਤੂਆਂ ਦੀ ਵਰਤੋਂ ਕਰ ਕੇ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਬੱਚਿਆਂ ਨੇ ਆਪਣੀ ਕਲਪਨਾ ਸ਼ਕਤੀ ਦੀ ਵਰਤੋਂ ਕਰਦਿਆਂ ਰਵਾਇਤੀ ਤੋਂ ਲੈ ਕੇ ਆਧੁਨਿਕ ਡਿਜ਼ਾਈਨ ਵਾਲੀਆਂ ਰੱਖੜੀਆਂ ਬਣਾਈਆਂ। ਇਸ ਮੌਕੇ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਭੈਣ ਭਰਾ ਦੇ ਪਵਿੱਤਰ ਪਿਆਰ ਦਾ ਤਿਉਹਾਰ ਹੀ ਨਹੀਂ, ਸਗੋਂ ਭਾਰਤੀ ਸਭਿਆਚਾਰ ਅਤੇ ਪਰਿਵਾਰਕ ਕਦਰਾਂ-ਕੀਮਤਾਂ ਨਾਲ ਜੁੜਿਆ ਇਕ ਮਹੱਤਵਪੂਰਨ ਤਿਉਹਾਰ ਵੀ ਹੈ। ਚੇਅਰਮੈਨ ਰਾਘਵ ਸ਼ਰਮਾ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਸੁੰਦਰ ਰੱਖੜੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਕਲਪਨਾ ਸ਼ਕਤੀ ਅਤੇ ਮਿਹਨਤ ਕਾਬਿਲ ਏ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਦੇ ਮੌਕੇ ਦਿੱਤੇ ਜਾਂਦੇ ਹਨ, ਤਾਂ ਜੋ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸਕੂਲ ਦੀ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਰਚਨਾਤਮਿਕਤਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ਼ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਸਗੋਂ ਭਾਰਤੀ ਸਭਿਆਚਾਰ ਅਤੇ ਤਿਉਹਾਰਾਂ ਪ੍ਰਤੀ ਆਪਣੇ ਪਿਆਰ ਨੂੰ ਵੀ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਅਜੀਤ’ ਉਪ-ਦਫ਼ਤਰ ਦੇ ਸੀਨੀ. ਆਪ੍ਰੇਟਰ ਗੁਰਤੇਜ ਸਿੰਘ ਬਰਾੜ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਬ੍ਰਹਮਚਾਰੀ ਯੋਗੀਰਾਜ ਕੁਟੀਆ ਵਿਚ ਰੱਖੜੀ ਦੀ ਪੂਰਨਮਾਸ਼ੀ ਮੌਕੇ ਸ੍ਰੀ ਸਤਿਆ ਨਰਾਇਣ ਦੀ ਕਥਾ ਅਤੇ ਸੰਕੀਰਤਨ ਕਰਵਾਇਆ
Ad Position 24