ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 137ਵੇਂ ਮਨ ਕੀ ਬਾਤ ਪ੍ਰੋਗਰਾਮ ਵਿਚ ਨਸ਼ਾ ਮੁਕਤੀ, ਸਫ਼ਾਈ ਅਤੇ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ-ਡਾ. ਸੀਮਾਂਤ ਗਰਗ
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 137ਵੇਂ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨਸ਼ਾ ਮੁਕਤੀ, ਸਫ਼ਾਈ, ਮਹਿਲਾ ਸਸ਼ਕਤੀਕਰਨ ਆਦਿ ਵਿਸ਼ਿਆਂ ਸਬੰਧੀ ਦੇਸ਼ ਵਾਸੀਆਂ ਨੂੰ ਜਾਗਰੂਕ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ‘ਤੇ ਅਮਲ ਕਰਦੇ ਹੋਏ ਸਮਾਜ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ।
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 137ਵੇਂ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨਸ਼ਾ ਮੁਕਤੀ, ਸਫ਼ਾਈ, ਮਹਿਲਾ ਸਸ਼ਕਤੀਕਰਨ ਆਦਿ ਵਿਸ਼ਿਆਂ ਸਬੰਧੀ ਦੇਸ਼ ਵਾਸੀਆਂ ਨੂੰ ਜਾਗਰੂਕ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ‘ਤੇ ਅਮਲ ਕਰਦੇ ਹੋਏ ਸਮਾਜ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਫ਼ਰੀਦਕੋਟ ਹਲਕੇ ਦੇ ਇੰਚਾਰਜ ਡਾ. ਸੀਮਾਂਤ ਗਰਗ ਨੇ ਅੱਜ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਪ੍ਰੋਗਰਾਮ ਦੇ ਇੰਚਾਰਜ ਸੋਨੀ ਮੰਗਲਾ, ਸੁਕੇਸ਼ ਸੂਦ, ਸਚਿਨ ਗਰਗ, ਲਲਿਤ ਸਿੰਗਲਾ, ਨਰਿੰਦਰਪਾਲ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਤਰਸੇਮ ਝੰਡ, ਪਵਨ ਗਰਗ, ਸੰਜੇ, ਵਿਜੇ, ਸੂਰਜ, ਵਿਕਾਸ ਸ਼ਰਮਾ, ਰਜਿੰਦਰ ਗਾਬਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿਚ ਮੁਹਾਰਤ ਹਾਸਲ ਕਰਦੇ ਹੋਏ ਆਪਣੇ ਅੰਦਰ ਨਸ਼ਿਆਂ ਤੋਂ ਦੂਰ ਰਹਿਣ ਦੀ ਇੱਛਾ-ਸ਼ਕਤੀ ਪੈਦਾ ਕਰਨੀ ਚਾਹੀਦੀ ਹੈ। ਖੇਡਾਂ ਨੌਜਵਾਨਾਂ ਨੂੰ ਜ਼ਿੰਦਗੀ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਅੰਦਰ ਰਚਨਾਤਮਿਕ ਸੋਚ, ਨਵੇਂ ਵਿਚਾਰ ਅਤੇ ਸਕਾਰਾਤਮਿਕ ਭਾਵਨਾਵਾਂ ਪੈਦਾ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰੇਰਨਾਦਾਇਕ ਬਣਾਉਣੇ ਚਾਹੀਦੇ ਹਨ, ਤਾਂ ਜੋ ਉਹ ਇਨ੍ਹਾਂ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿਚ ਅੱਗੇ ਵਧ ਸਕਣ। ਸਫ਼ਾਈ ਮੁਹਿੰਮ ਬਾਰੇ ਡਾ. ਗਰਗ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ, ਆਲੇ-ਦੁਆਲੇ, ਸ਼ਹਿਰ, ਸੂਬੇ ਅਤੇ ਦੇਸ਼ ਵਿਚ ਚੱਲ ਰਹੀਆਂ ਸਫ਼ਾਈ ਮੁਹਿੰਮਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਸਾਂਝੇ ਯਤਨਾਂ ਨਾਲ ਹੀ ਦੇਸ਼ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ। ਮਹਿਲਾ ਸਸ਼ਕਤੀਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਰਕਾਰ ਵਲੋਂ ਮਹਿਲਾਵਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਅਤੇ ਮੌਕੇ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮਨ ਕੀ ਬਾਤ ਪ੍ਰੋਗਰਾਮ ਉਪਰੰਤ ਡਾ. ਸੀਮਾਂਤ ਗਰਗ ਨੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਮਹਿਲਾ ਸਸ਼ਕਤੀਕਰਨ ਅਤੇ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੰਕਲਪ ਲੈਣ, ਤਾਂ ਜੋ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਅਮਲੀ ਰੂਪ ਦਿੱਤਾ ਜਾ ਸਕੇ।