31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਟੀ . ਐਲ . ਐਫ . ਦੀ ਅੰਮ੍ਰਿਤਪਾਲ ਕੌਰ ਨੇ ਜਿੱਤਿਆ ਸੋਨੇ ਦਾ ਤਗਮਾ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੀ 11ਵੀਂ-ਏ ਜਮਾਤ ਦੀ ਹੋਣਹਾਰ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਅੰਮ੍ਰਿਤਪਾਲ ਕੌਰ ਨੇ 63 ਕਿੱਲੋਗਰਾਮ ਭਾਰ ਵਰਗ ਵਿਚ ਆਪਣੇ ਸ਼ਾਨਦਾਰ ਖੇਡ ਹੁਨਰ, ਆਤਮ-ਵਿਸ਼ਵਾਸ ਅਤੇ ਤਕਨੀਕੀ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ। ਅੰਮ੍ਰਿਤਪਾਲ ਕੌਰ ਦੀ ਇਸ ਸ਼ਾਨਦਾਰ ਸਫਲਤਾ ਦਾ ਇਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਉਸ ਦੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ‘ਤੇ ਰਾਜ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਲਈ ਵੀ ਉਸ ਦੀ ਚੋਣ ਹੋਈ ਹੈ। ਉਸ ਦੀ ਇਸ ਉਪਲਬਧੀ ਨਾਲ ਸਕੂਲ ਪਰਿਵਾਰ, ਅਧਿਆਪਕਾਂ, ਮਾਪਿਆਂ ਅਤੇ ਸਾਥੀ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਨ ਨੇ ਵਿਦਿਆਰਥਣ ਦੀ ਇਸ ਸਫਲਤਾ ਨੂੰ ਸਕੂਲ ਲਈ ਮਾਣ ਵਾਲੀ ਗੱਲ ਦੱਸਿਆ। ਮੁਕਾਬਲੇ ਦੌਰਾਨ ਅੰਮ੍ਰਿਤਪਾਲ ਕੌਰ ਨੇ ਪੂਰੇ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨਾਲ ਮੁਕਾਬਲਾ ਕਰਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਮਿਹਨਤ, ਨਿਯਮਿਤ ਅਭਿਆਸ, ਖੇਡ ਪ੍ਰਤੀ ਸਮਰਪਣ ਅਤੇ ਕੋਚਾਂ ਦੀ ਅਗਵਾਈ ਨੇ ਉਸ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਸ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ ਕਿ ਨਿਰੰਤਰ ਮਿਹਨਤ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਨਾਲ ਖੇਡਾਂ ਦੇ ਖੇਤਰ ਵਿਚ ਵੀ ਉੱਚੀਆਂ ਮੰਜ਼ਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਅੰਮ੍ਰਿਤਪਾਲ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਾਇਕਵਾਂਡੋ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਇਕਾਗਰਤਾ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਰਾਜ ਪੱਧਰੀ ਚੈਂਪੀਅਨਸ਼ਿਪ ਲਈ ਉਸ ਦੀ ਚੋਣ ਉਸ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਅੰਮ੍ਰਿਤਪਾਲ ਨੂੰ ਆਉਣ ਵਾਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਰਾਜ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਮੋਗਾ ਦਾ ਨਾਂਅ ਰੌਸ਼ਨ ਕਰੇਗੀ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵੀ ਅੰਮ੍ਰਿਤਪਾਲ ਕੌਰ ਦੀ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ ਟੀ.ਐਲ.ਐਫ. ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਇਹ ਸਫਲਤਾ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਜ਼ਬੂਤ ਇੱਛਾ-ਸ਼ਕਤੀ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣ ਨੂੰ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅੰਮ੍ਰਿਤਪਾਲ ਉੱਥੇ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਫਲਤਾ ਦੀਆਂ ਨਵੀਆਂ ਉਚਾਈਆਂ ਹਾਸਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ 29ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਅਗਲੀ ਖ਼ਬਰ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Ad Position 24