ਜੀ.ਐਨ. ਕਾਨਵੈਂਟ ਸਕੂਲ ਵਿਖੇ 29ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ
ਨੱਥੂਵਾਲਾ ਗਰਬੀ, 30 ਅਗਸਤ (ਨਵਦੀਪ ਸਿੰਘ)-ਅੱਜ ਜੀ. ਐਨ.
ਨੱਥੂਵਾਲਾ ਗਰਬੀ, 30 ਅਗਸਤ (ਨਵਦੀਪ ਸਿੰਘ)-ਅੱਜ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ 29ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਜੂਡੋ ਦਾ ਸ਼ਾਨਦਾਰ ਆਯੋਜਨ ਕਰਵਾਇਆ ਗਿਆ। ਇਨ੍ਹਾਂ ਖੇਡਾਂ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਜਤਿੰਦਰ ਸਿੰਘ ਰੰਧਾਵਾ ਅਤੇ ਵਾਈਸ ਚੇਅਰਮੈਨ ਸ਼ਿਵਰਾਜ ਸਿੰਘ ਬਰਾੜ ਤੇ ਪ੍ਰਿੰਸੀਪਲ ਰਮਨਦੀਪ ਕੌਰ ਰੋਮਾਣਾ, ਪਿੰਡ ਭਲੂਰ ਦੀ ਪੰਚਾਇਤ ਅਤੇ ਸਮੂਹ ਮੈਂਬਰ ਾਂ ਵਲੋਂ ਕੀਤਾ ਗਿਆ। ਇਨ੍ਹਾਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ 100 ਲੜਕੀਆਂ ਅਤੇ 150 ਲੜਕਿਆਂ ਸਮੇਤ ਕੁੱਲ 250 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਜੂਡੋ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਤਿੰਦਰ ਸਿੰਘ ਰੰਧਾਵਾ ਨੇ ਉਦਘਾਟਨ ਕਰਦਿਆਂ ਬੱਚਿਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਲਗਾਤਾਰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਆਏ ਹੋਏ ਖਿਡਾਰੀਆਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਖਿਡਾਰੀਆਂ, ਕੋਚਾਂ ਅਤੇ ਅਧ ਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਰੋਮਾਣਾ ਅਤੇ ਸਮੂਹ ਸਟਾਫ਼ ਵਲੋਂ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੂਰਾ ਸਹਿਯੋਗ ਦਿੱਤਾ ਗਿਆ।