01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀਆਂ ਵਿਦਿਆਰਥਣਾਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਸਰਟੀਫਿਕੇਟ ਵੰਡੇ

ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)-ਐਸ. ਡੀ.

Ad Position 21
No active advertisement
ਅਜੀਤ ਡੈਸਕ 01-09-2026
ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਨਵੀਂ ਸਿੱਖਿਆ ਨੀਤੀ (ਐਨ.ਈ.ਪੀ.-2020) ਦੇ ਤਹਿਤ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਪ੍ਰੋਗਰਾਮ ਹੋਇਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਏ., ਬੀ.ਕਾਮ., ਬੀ.ਸੀ.ਏ. ਅਤੇ ਬੀ.ਵਾਕ. (ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ) ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਵਿਚ ਇੰਟਰਨਸ਼ਿਪ ਕਰਕੇ ਪ੍ਰਯੋਗਾਤਮਿਕ ਗਿਆਨ ਅਤੇ ਹੁਨਰ ਹਾਸਲ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਨੂੰ ਵਿਹਾਰਕ ਅਤੇ ਰੁਜ਼ਗਾਰ ਮੁਖੀ ਸਿੱਖਿਆ ਨਾਲ ਜੋੜਨਾ ਹੈ। ਬੀ.ਏ. ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਸਟਾਰ ਅਕਾਦਮੀ ਤੋਂ ਕੰਪਿਊਟਰ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ। ਬੀ.ਏ. ਦੇ ਕੁਝ ਵਿਦਿਆਰਥੀਆਂ ਨੇ ਨਗਰ ਨਿਗਮ ਮੋਗਾ ਨਾਲ ਮਿਲ ਕੇ ਸਵੱਛਤਾ ਸਰਵੇਖਣ ਸਬੰਧੀ ਇੰਟਰਨਸ਼ਿਪ ਕੀਤੀ। ਵਿਦਿਆਰਥੀਆਂ ਨੇ ਮੋਗਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲਗਭਗ 2000 ਘਰਾਂ ਦਾ ਸਰਵੇਖਣ ਕੀਤਾ ਅਤੇ ਸਵੱਛਤਾ ਪ੍ਰਤੀ ਲੋਕਾਂ ਦੀ ਜਾਗਰੂਕਤਾ ਅਤੇ ਸੁਝਾਵਾਂ ਨੂੰ ਇਕੱਤਰ ਕੀਤਾ। ਇਸ ਇੰਟਰਨਸ਼ਿਪ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਬੀ.ਏ. ਦੀ ਨੋਡਲ ਅਫ਼ਸਰ ਮੈਡਮ ਰਜਨੀ, ਬੀ.ਕਾਮ. ਦੀ ਨੋਡਲ ਅਫ਼ਸਰ ਮੈਡਮ ਸੁਸ਼ਮਾ ਗੁਪਤਾ, ਬੀ.ਸੀ.ਏ. ਦੀ ਨੋਡਲ ਅਫ਼ਸਰ ਮੈਡਮ ਭਾਗਿਆ ਸ੍ਰੀ ਅਤੇ ਬੀ.ਵਾਕ. ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੀ ਨੋਡਲ ਅਫ਼ਸਰ ਗਗਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਭਾਵ ਸੰਸਥਾ ਮੋਗਾ ਨੇ 94 ਬੱਚਿਆਂ ਨੂੰ ਵਜ਼ੀਫ਼ੇ ਵੰਡੇ ਅਗਲੀ ਖ਼ਬਰ ਨਿਸ਼ਕਾਮ ਸੇਵਾ ਭਾਵ ਸੰਸਥਾ ( ਰਜਿ :) ਮੋਗਾ ਵਲੋਂ 94 ਬੱਚਿਆਂ ਨੂੰ ਵਜ਼ੀਫ਼ੇ ਵੰਡੇ
Ad Position 24