31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ਪੰਜਾਬ ਬਚਾਓ ਰੈਲੀ’ ਸੰਬੰਧੀ ਬਰਜਿੰਦਰ ਸਿੰਘ ਬਰਾੜ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ

ਫਤਿਹਗੜ੍ਹ ਪੰਜਤੂਰ, 31 ਅਗਸਤ (ਜਸਵਿੰਦਰ ਸਿੰਘ ਪੋਪਲੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ‘ਪੰਜਾਬ ਬਚਾਓ ਰੈਲੀ’ ਲਈ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਅਤੇ ਹਰੇਕ ਸਰਕਲ ਦੇ ਵਿਚ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ| ਇਸੇ ਤਹਿਤ ਸਰਕਲ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਧਰਾਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਆਗੂਆਂ ਅਤੇ ਵਰਕਰਾਂ ਦਾ ਵਿਸ਼ਾਲ ਇਕੱਠ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਹੋਇਆ| ਜਿਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਪਹੁੰਚੇ ਤੇ ਸਰਕਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ| ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਦਾ ਆਧਾਰ ਹਮੇਸ਼ਾ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਰਹੇ ਹਨ। ਉਨ੍ਹਾਂ ਕਿਹਾ ਕਿ 9 ਸਤੰਬਰ ਦਿਨ ਬੁੱਧਵਾਰ ਸਵੇਰੇ 10 ਵਜੇ ਦਾਣਾ ਮੰਡੀ ਧਰਮਕੋਟ ਵਿਖੇ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਵੱਖ-ਵੱਖ ਸਰਕਲਾਂ ਦੀਆਂ ਮੀਟਿੰਗਾਂ ਕਰਕੇ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਵਿਚ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਫਤਿਹਗੜ੍ਹ ਪੰਜਤੂਰ, 31 ਅਗਸਤ (ਜਸਵਿੰਦਰ ਸਿੰਘ ਪੋਪਲੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ‘ਪੰਜਾਬ ਬਚਾਓ ਰੈਲੀ’ ਲਈ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਅਤੇ ਹਰੇਕ ਸਰਕਲ ਦੇ ਵਿਚ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ| ਇਸੇ ਤਹਿਤ ਸਰਕਲ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਧਰਾਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਆਗੂਆਂ ਅਤੇ ਵਰਕਰਾਂ ਦਾ ਵਿਸ਼ਾਲ ਇਕੱਠ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਹੋਇਆ| ਜਿਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਪਹੁੰਚੇ ਤੇ ਸਰਕਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ| ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਦਾ ਆਧਾਰ ਹਮੇਸ਼ਾ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਰਹੇ ਹਨ। ਉਨ੍ਹਾਂ ਕਿਹਾ ਕਿ 9 ਸਤੰਬਰ ਦਿਨ ਬੁੱਧਵਾਰ ਸਵੇਰੇ 10 ਵਜੇ ਦਾਣਾ ਮੰਡੀ ਧਰਮਕੋਟ ਵਿਖੇ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਵੱਖ-ਵੱਖ ਸਰਕਲਾਂ ਦੀਆਂ ਮੀਟਿੰਗਾਂ ਕਰਕੇ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਵਿਚ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਆਪਣੇ ਆਪਣੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੂੰ ਰੈਲੀ ਵਿਚ ਲਿਆਉਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਆਓ ਰੈਲੀ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਕੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੀਏ| ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਕਜੁੱਟਤਾ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਚਿੱਤਬੀਰ ਸਿੰਘ ਅਬਜ਼ਰਵਰ ਜ਼ੀਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਇਕ ਪਿੰਡ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਮੁੜ ਪਾਰਟੀ ਨਾਲ ਵੱਡੇ ਪੱਧਰ ’ਤੇ ਲੋਕ ਜੁੜ ਰਹੇ ਹਨ| ਅੱਜ ਪੰਜਾਬ ਦੇ ਲੋਕ ਕਈ ਸਮਾਜਿਕ ਅਤੇ ਆਰਥਿਕ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਵੱਡੇ ਸਮਾਗਮ ਸਫਲ ਹੁੰਦੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਭੋਲਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਆਈ.ਟੀ. ਵਿੰਗ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ ਥਿੰਦ, ਜੋਗਿੰਦਰ ਸਿੰਘ ਪੱਪੂ ਕਾਨ੍ਹੇਵਾਲਾ, ਬਲਜੀਤ ਸਿੰਘ ਭੁੱਲਰ ਲਲਿਹਾਂਦੀ, ਪੀ.ਐਸ.ਓ. ਇਕਬਾਲਦੀਪ ਸਿੰਘ ਹੈਰੀ, ਯੂਥ ਸਰਕਲ ਪ੍ਰਧਾਨ ਗੁਰਭੇਜ ਸਿੰਘ ਮੁੰਡੀ ਜਮਾਲ, ਜਸਵਿੰਦਰ ਸਿੰਘ ਮਨੇਸ਼ ਖੰਭਾ, ਸਾਬਕਾ ਸਰਪੰਚ ਮਹਿੰਦਰ ਸਿੰਘ ਫਤਿਹਗੜ੍ਹ ਪੰਜਤੂਰ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਭੇਜ ਸਿੰਘ ਕਾਦਰਵਾਲਾ, ਨੰਬਰਦਾਰ ਰੇਸ਼ਮ ਸਿੰਘ ਕਾਦਰਵਾਲਾ, ਗੁਰਨਾਮ ਸਿੰਘ ਢਿੱਲੋਂ ਸ਼ਾਹਵਾਲਾ, ਤਰਸੇਮ ਸਿੰਘ ਜੰਗ ਸ਼ਾਹਵਾਲਾ, ਵਿਕਰਮਜੀਤ ਸਿੰਘ ਵਿਕੀ ਕੰਗ, ਸਾਬਕਾ ਸਰਪੰਚ ਮੇਜਰ ਸਿੰਘ ਰਾਊਵਾਲਾ, ਅਮਨਿੰਦਰ ਸਿੰਘ ਯੂਥ ਸ਼ਹਿਰੀ ਪ੍ਰਧਾਨ, ਬੂਟਾ ਸਿੰਘ ਦੌਲੇਵਾਲਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਸਰਕਲ ਪ੍ਰਧਾਨ ਚਰਨਜੀਤ ਸਿੰਘ ਮੂਸੇਵਾਲਾ, ਬਲਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਜਸਵੰਤ ਸਿੰਘ ਕੜਾਏ ਵਾਲਾ ਸਾਬਕਾ ਸਰਪੰਚ, ਜਸਵਿੰਦਰ ਸਿੰਘ ਕੜਾਏਵਾਲਾ, ਬਲਕਾਰ ਸਿੰਘ ਫੌਜੀ ਮੇਲਕ, ਤੀਰਥ ਸਿੰਘ ਕਿਲੀ ਗਾਂਧਰਾ, ਬਲਵੀਰ ਉੱਪਲ, ਹਕੀਕਤ ਸਿੰਘ, ਹਰਚਰਨ ਸਿੰਘ, ਕਾਬਲ ਸਿੰਘ, ਗੁਰਮੇਲ ਸਿੰਘ, ਬਾਬੂ ਸਿੰਘ, ਅੰਗਰੇਜ਼ ਸਿੰਘ, ਸਵਰਨ ਸਿੰਘ, ਗੁਰਬਚਨ ਸਿੰਘ, ਹੈਪੀ ਭੁੱਲਰ, ਮੀਤਾ ਸਿੰਘ ਜਗਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਸੋਲਰ ਵਰਤੋਂ ਅਤੇ ਬਿਜਲੀ ਵਾਹਨਾਂ ਬਾਰੇ ਸੈਮੀਨਾਰ ਕਰਾਇਆ ਅਗਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਹਲਕਾ ਧਰਮਕੋਟ ਦੇ ਪਿੰਡ ਮਹਿਲ ’ਚ ਹੋਇਆ ਵਿਸ਼ਾਲ ਇਕੱਠ ਬਾਪੂ ਤਰਸੇਮ ਸਿੰਘ ਤੇ ਮੈਂਬਰ...
Ad Position 24