31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਕਿਯੂ ਏਕਤਾ ਆਜ਼ਾਦ ਦੇ ਆਗੂ ਤੇ ਵਰਕਰ ਡੀ.ਸੀ. ਨੂੰ ਮੰਗ-ਪੱਤਰ ਦੇਣ ਲਈ ਹੋਏ ਰਵਾਨਾ

ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹਾ ਮੋਗਾ ਦੀ ਦਾਣਾ ਮੰਡੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀ. ਕੇ.

Ad Position 21
No active advertisement
ਅਜੀਤ ਡੈਸਕ 01-09-2026
ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹਾ ਮੋਗਾ ਦੀ ਦਾਣਾ ਮੰਡੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀ.ਕੇ.ਯੂ. ਏਕਤਾ ਆਜ਼ਾਦ, ਬੀ.ਕੇ.ਯੂ. ਕ੍ਰਾਂਤੀਕਾਰੀ, ਬੀ.ਕੇ.ਯੂ. ਬਹਿਰਾਮ ਕੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਦਾ ਵਿਸਾਲ ਇਕੱਠ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਾਫ਼ਲੇ ਦੇ ਰੂਪ ਵਿਚ ਡੀ.ਸੀ. ਸਾਗਰ ਸੇਤੀਆ ਨੂੰ ਮੰਗ ਪੱਤਰ ਸੌਂਪਿਆ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀ.ਕੇ.ਯੂ. ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਸੂਬਾ ਆਗੂ ਜਗਮੋਹਨ ਸਿੰਘ ਕੰਗ ਤੇ ਬੀ.ਕੇ.ਯੂ. ਬਹਿਰਾਮ ਕੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਨੇ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਰੋਧ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ 5 ਰੋਜ਼ਾ ਧਰਨੇ ਦਿੱਤੇ ਜਾਣਗੇ ਜੇ ਕਿਸੇ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਇਸ ਤੋਂ ਅੱਗੇ ਰੇਲਾਂ ਰੋਕਣ ਦਾ ਐਲਾਨ ਕੀਤਾ ਜਾਵੇਗਾ, ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਤੇ ਆਲੂ ਦੀ ਫ਼ਸਲ ‘ਤੇ ਐਮ.ਐਸ.ਪੀ. ਦੀ ਖ਼ਰੀਦ ਯਕੀਨੀ ਬਣਾਏ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ। ਦਰਿਆਈਂ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ, ਸ਼ੰਭੂ, ਖਨੌਰੀ ਬਾਰਡਰਾਂ ਤੋਂ ਲੁੱਟੇ ਸਮਾਨ ਦੀ ਭਰਪਾਈ ਪੰਜਾਬ ਸਰਕਾਰ ਤੁਰੰਤ ਕਰੇ ਤੇ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਵਪਾਰਕ ਡੀਲ, ਬੀਜ ਐਕਟ ਤੇ ਬਿਜਲੀ ਸੋਧ ਬਿਲ ਰੱਦ ਕੀਤਾ ਜਾਵੇ, ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ ਆਦਿ ਮੰਗਾਂ ਸਬੰਧੀ ਧਰਨਾ ਦੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਤੇ ਵਿਸਾਲ ਇਕੱਠ ਨੂੰ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਸੋਹਣ ਸਿੰਘ ਰਾਮੂੰਵਾਲਾ, ਹਰਮੰਦਰ ਸਿੰਘ ਡੇਮਰੂ, ਜਗਰੂਪ ਸਿੰਘ ਦੱਦਾਹੂਰ, ਬਲਜਿੰਦਰ ਸਿੰਘ ਕਿਸ਼ਨਪੁਰਾ, ਰਾਜੂ ਪੱਤੋ ਬੀ.ਕੇ.ਯੂ. ਏਕਤਾ ਆਜ਼ਾਦ, ਜਗਰੂਪ ਸਿੰਘ, ਤੋਤਾ ਸਿੰਘ, ਗੁਰਮੇਲ ਸਿੰਘ ਗਿੱਲ, ਟਹਿਲ ਸਿੰਘ, ਗੁਰਮੇਲ ਸਿੰਘ ਸੈਦੋਕੇ, ਕ੍ਰਿਪਾਲ ਸਿੰਘ ਜਲਾਲਾਬਾਦ ਬੀ.ਕੇ.ਯੂ. ਕ੍ਰਾਂਤੀਕਾਰੀ, ਇੰਦਰਮੋਹਨ ਸਿੰਘ ਪੱਤੋ, ਹਰਬੰਸ ਸਿੰਘ ਸ਼ਾਹ ਵਾਲਾ, ਬਲਵੰਤ ਸਿੰਘ ਕਿਸ਼ਨਪੁਰਾ, ਨਛੱਤਰ ਸਿੰਘ ਹੇਰ ਆਦਿ ਆਗੂ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਭਰਾਤਰੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਫਾਇਰ ਟਰੇਨਿੰਗ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲੇ ’ਚ ਜਿੱਤ ਹਾਸਿਲ ਕਰਕੇ ਸਕੂਲ ਦਾ ਨ...
Ad Position 24