31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁੱਜੇ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਗ੍ਰਹਿ ਪਿਤਾ ਦੇ ਦਿਹਾਂਤ ’ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ, 31 ਅਗਸਤ (ਗੁਰਤੇਜ ਸਿੰਘ ਬੱਬੀ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਅਤੇ ਹਲਕਾ ਮੋਗਾ ਤੋਂ ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਖ਼ਾਲਸਾ ਬੁੱਕਣ ਵਾਲਾ ਦੇ ਗ੍ਰਹਿ ਪਿੰਡ ਬੁੱਕਣ ਵਾਲਾ (ਮੋਗਾ) ਪੁੱਜੇ ਜਿੱਥੇ ਉਨ੍ਹਾਂ ਨੇ ਗੁਰਮੀਤ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਮਾਤਾ ਸਵਰਨਜੀਤ ਕੌਰ, ਭੈਣ ਰਵਨੀਤ ਕੌਰ ਅਤੇ ਚਾਚਾ ਜਰਨੈਲ ਸਿੰਘ, ਭਰਾ ਜਗਜਿੰਦਰ ਸਿੰਘ ਗੋਰੀ ਅਤੇ ਭਾਈ ਗੁਰਮੀਤ ਸਿੰਘ ਦੇ ਜੀਜਾ ਤਰਨਦੀਪ ਸਿੰਘ ਨਾਲ ਪਿਤਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਕੇਂਦਰ ਦੀਆਂ ਸਰਕਾਰਾਂ ਨੇ ਸਿੱਖਾਂ ਲਈ ਹਮੇਸ਼ਾ ਹੀ ਦੂਹਰੇ ਮਾਪਦੰਡ ਅਪਨਾਏ ਹਨ ਅਤੇ ਹਮੇਸ਼ਾ ਹੀ ਦੂਸਰੇ ਦਰਜੇ ਦੇ ਸ਼ਹਿਰੀ ਮੰਨਿਆਂ ਹੈ ਜਦ ਕਿ ਸਿੱਖਾਂ ਦੀਆਂ ਦੇਸ਼ ਪ੍ਰਤੀ ਕੀਤੀਆਂ ਕੁਰਬਾਨੀਆਂ ਹੋਰ ਸਾਰੇ ਧਰਮਾਂ ਤੇ ਕੌਮਾਂ ਨਾਲੋਂ ਕਿਤੇ ਜ਼ਿਆਦਾ ਹਨ ਪਰ ਕੇਂਦਰ ਦੀਆਂ ਸਰਕਾਰਾਂ ਚਾਹੇ ਉਹ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ ਹਮੇਸ਼ਾ ਹੀ ਧੱਕੇਸ਼ਾਹੀ ਤੇ ਵਿਤਕਰਾ ਕਰਦੀ ਆਈ ਹੈ।

Ad Position 21
No active advertisement
ਅਜੀਤ ਡੈਸਕ 01-09-2026
ਮੋਗਾ, 31 ਅਗਸਤ (ਗੁਰਤੇਜ ਸਿੰਘ ਬੱਬੀ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਅਤੇ ਹਲਕਾ ਮੋਗਾ ਤੋਂ ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਖ਼ਾਲਸਾ ਬੁੱਕਣ ਵਾਲਾ ਦੇ ਗ੍ਰਹਿ ਪਿੰਡ ਬੁੱਕਣ ਵਾਲਾ (ਮੋਗਾ) ਪੁੱਜੇ ਜਿੱਥੇ ਉਨ੍ਹਾਂ ਨੇ ਗੁਰਮੀਤ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਮਾਤਾ ਸਵਰਨਜੀਤ ਕੌਰ, ਭੈਣ ਰਵਨੀਤ ਕੌਰ ਅਤੇ ਚਾਚਾ ਜਰਨੈਲ ਸਿੰਘ, ਭਰਾ ਜਗਜਿੰਦਰ ਸਿੰਘ ਗੋਰੀ ਅਤੇ ਭਾਈ ਗੁਰਮੀਤ ਸਿੰਘ ਦੇ ਜੀਜਾ ਤਰਨਦੀਪ ਸਿੰਘ ਨਾਲ ਪਿਤਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਕੇਂਦਰ ਦੀਆਂ ਸਰਕਾਰਾਂ ਨੇ ਸਿੱਖਾਂ ਲਈ ਹਮੇਸ਼ਾ ਹੀ ਦੂਹਰੇ ਮਾਪਦੰਡ ਅਪਨਾਏ ਹਨ ਅਤੇ ਹਮੇਸ਼ਾ ਹੀ ਦੂਸਰੇ ਦਰਜੇ ਦੇ ਸ਼ਹਿਰੀ ਮੰਨਿਆਂ ਹੈ ਜਦ ਕਿ ਸਿੱਖਾਂ ਦੀਆਂ ਦੇਸ਼ ਪ੍ਰਤੀ ਕੀਤੀਆਂ ਕੁਰਬਾਨੀਆਂ ਹੋਰ ਸਾਰੇ ਧਰਮਾਂ ਤੇ ਕੌਮਾਂ ਨਾਲੋਂ ਕਿਤੇ ਜ਼ਿਆਦਾ ਹਨ ਪਰ ਕੇਂਦਰ ਦੀਆਂ ਸਰਕਾਰਾਂ ਚਾਹੇ ਉਹ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ ਹਮੇਸ਼ਾ ਹੀ ਧੱਕੇਸ਼ਾਹੀ ਤੇ ਵਿਤਕਰਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਉਹ ਭਾਈ ਗੁਰਮੀਤ ਸਿੰਘ ਦੇ ਦੁੱਖ ਵਿਚ ਸ਼ਰੀਕ ਹੋਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ ਅਤੇ ਪਰਿਵਾਰ ਦਾ ਹਾਲਚਾਲ ਜਾਣਨ ਦੇ ਨਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਖ਼ਾਲਸਾ ਦੇ ਨਾਲ ਹੈ। ਇਸ ਮੌਕੇ ਭਾਈ ਗੁਰਮੀਤ ਸਿੰਘ ਖ਼ਾਲਸਾ ਨੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਣ ਲਈ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਨਾਲ ਪੁੱਜੇ ਹੋਰ ਆਗੂਆਂ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਭਾਈ ਗੁਰਮੀਤ ਸਿੰਘ ਖ਼ਾਲਸਾ 30 ਅਗਸਤ ਨੂੰ ਆਪਣੇ ਸਵ: ਪਿਤਾ ਬਲਵਿੰਦਰ ਸਿੰਘ ਪਟਵਾਰੀ ਦਾ ਅੰਗੀਠਾ ਸਾਂਭਣ ਲਈ ਬਠਿੰਡਾ ਜੇਲ੍ਹ ਤੋਂ ਪੈਰੋਲ ‘ਤੇ ਆਏ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਦੇ ਮੁੱਖ ਬੁਲਾਰੇ ਬਲਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਮਨੇਸ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ 30 ਸਤੰਬਰ ਤੱ...
Ad Position 24