ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਜੀਂਦੜਾ ਵਿਖੇ ਕਾਂਗਰਸ ਦੀ ਅਹਿਮ ਮੀਟਿੰਗ
‘ਮਿਸ਼ਨ ਫਤਿਹ-2027’ ਤਹਿਤ ਵਰਕਰਾਂ ਨੂੰ ਚੋਣਾਂ ਲਈ ਕੀਤਾ ਲਾਮਬੰਦ
ਕਿਸ਼ਨਪੁਰਾ ਕਲਾਂ, 1 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਵਿੱਢੀ ‘ਮਿਸ਼ਨ ਫਤਿਹ-2027’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਪਿੰਡ ਜੀਂਦੜਾ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਕਿਸ਼ਨਪੁਰਾ ਕਲਾਂ, 1 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਵਿੱਢੀ ‘ਮਿਸ਼ਨ ਫਤਿਹ-2027’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਪਿੰਡ ਜੀਂਦੜਾ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਕਾ ਲੋਹਗੜ੍ਹ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਸ਼ੁਰੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਹਰੇਕ ਵਰਕਰ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਏ। ਮੀਟਿੰਗ ਦੌਰਾਨ ਹਲਕਾ ਧਰਮਕੋਟ ਨਾਲ ਸਬੰਧਿਤ ਕਾਂਗਰਸੀ ਆਗੂਆਂ ਅਤੇ ਅਹੁਦੇਦਾਰਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਪਿੰਡ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਰਕਰਾਂ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਤੇ ਹੋਰ ਆਗੂਆਂ ਨੇ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਵਰਕਰਾਂ, ਸਮਰਥਕਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਰਕਰਾਂ ਦੀ ਮਿਹਨਤ ਨਾਲ ਕਾਂਗਰਸ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਗੁਰਬੀਰ ਸਿੰਘ ਗੋਗਾ, ਸੋਹਣਾ ਖੇਲਾ ਜਲਾਲਾਬਾਦ, ਜਸਮਤ ਸਿੰਘ ਮੱਤਾ, ਵਰਿੰਦਰਪਾਲ ਮੱਖਣ, ਗੁਰਜੰਟ ਸਿੰਘ ਨਸੀਰੇਵਾਲਾ, ਹੈਪੀ ਕੋਟ ਮੁਹੰਮਦ ਖਾਂ, ਟਹਿਲ ਸਿੰਘ, ਅਸ਼ੋਕ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਪੰਮਾ, ਪ੍ਰੀਤਮ ਸਿੰਘ, ਹਰਭਜਨ ਸਿੰਘ, ਹਰਮੇਸ਼ ਸਿੰਘ, ਸੁਰਿੰਦਰ ਸਿੰਘ, ਅਮਨ ਸਿੰਘ, ਜਸਵੰਤ ਸਿੰਘ ਜੱਜ ਆਦਿ ਹਾਜ਼ਰ ਸਨ।