02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੀ.ਐਸ. ਬਲੌਸਮ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ.

Ad Position 21
repet_subhas-goyals [Copy P29]
ਡੀ.ਐਸ. ਬਲੌਸਮ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਦੱਸਦਿਆਂ ਕਿਹਾ ਕਿ ਰੱਖੜੀ ਦਾ ਤਿਉਹਾਰ ਇਕ ਪਵਿੱਤਰ ਤਿਉਹਾਰ ਹੈ ਜੋ ਕਿ ਭੈਣ ਭਰਾ ਦੇ ਰਿਸ਼ਤੇ ਨੂੰ ਪਿਆਰ ਦੇ ਬੰਧਨ ਵਿਚ ਬੰਨ੍ਹਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾ ਦੇ ਰੱਖੜੀ ਬੰਨ੍ਹ ਕੇ ਉਸ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭੈਣਾਂ ਹਮੇਸ਼ਾ ਹੀ ਆਪਣੇ ਭਰਾ ਦੀ ਸੁੱਖ ਮਨਾਉਂਦੀਆਂ ਹਨ। ਇਹ ਰੱਖੜੀ ਇਕ ਧਾਗਾ ਹੀ ਨਹੀਂ ਹੁੰਦਾ ਸਗੋਂ ਇਹ ਇਕ ਭੈਣ ਭਰਾ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਮੌਕੇ ਬੱਚਿਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਬੱਚਿਆਂ ਨੇ ਬੜੀਆਂ ਹੀ ਸੁੰਦਰ ਰੱਖੜੀਆਂ ਬਣਾਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਸਾਰਿਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕਿਰਨ ਬਾਲਾ, ਪ੍ਰਿਅੰਕਾ, ਪਾਇਲ ਰਾਣੀ, ਸੁਖਪ੍ਰੀਤ ਕੌਰ, ਪ੍ਰੀਆ, ਪੂਜਾ ਵਰਮਾ, ਜਸਪ੍ਰੀਤ ਕੌਰ, ਪੂਜਾ ਰਾਣੀ, ਧਰਮਪ੍ਰੀਤ ਸਿੰਘ, ਹੇਮ ਲਤਾ, ਬੰਦਨਾ ਬਾਂਸਲ, ਜਸਪ੍ਰੀਤ ਕੌਰ, ਪ੍ਰਭਜੋਤ ਕੌਰ, ਬਲਜੀਤ ਕੌਰ, ਸਾਕਸ਼ੀ ਆਦਿ ਤੇ ਸਕੂਲ ਦੇ ਸਾਰੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਸ਼ਮ ਸਿੰਘ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕੌਮੀ ਮੀਤ ਪ੍ਰਧਾਨ ਬਣਾਇਆ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਮੋਗਾ ਰੋਡ ਬਾਘਾ ਪੁਰਾਣਾ ਵਲੋਂ ਪ੍ਰਭਾਤ ਫੇਰੀਆਂ ਜਾਰੀ
Ad Position 24