02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਖੁਖਰਾਣਾ ਦੀ ਪੰਚਾਇਤ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ 2027 ਚੋਣਾਂ ਲਈ ਕੀਤਾ ਸਮਰਥਨ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਪਾਰਟੀ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਪਿੰਡ ਮਹੇਸ਼ਰੀ ਵਿਚ ਮਾਨ ਨੇ ਕੀਤੀ ਪਿੰਡ ਵਾਸੀਆਂ ਨਾਲ ਮੀਟਿੰਗ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਪਾਰਟੀ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਲਵਿਕਾ ਸੂਦ ਪਿੰਡ ਖੁਖਰਾਣਾ ਦੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਅਤੇ ਪਿੰਡ ਦੀ ਸਮੂਹ ਪੰਚਾਇਤ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਨੇ ਮਾਲਵਿਕਾ ਸੂਦ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਪੰਚ ਨੇ ਮਾਲਵਿਕਾ ਸੂਦ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਖ਼ੁਦ, ਪਿੰਡ ਦੀ ਸਮੁੱਚੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਗਿਆ ਕਿ ਉਹ ਆਪਣੀ ਇਕ-ਇਕ ਵੋਟ ਮਾਲਵਿਕਾ ਸੂਦ ਦੇ ਹੱਕ ਵਿਚ ਭੁਗਤਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਮੋਗਾ ਤੋਂ ਵੀ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਭਵਿੱਖ ਨੂੰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਦੇਖ ਰਹੇ ਹਨ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ’ਚ ਕਰਵਾਈ ‘ਨੈਤਿਕ ਪ੍ਰੀਖਿਆ’ ਪ੍ਰਤੀਯੋਗਤਾ ਅਗਲੀ ਖ਼ਬਰ ਮੱਖਣ ਬਰਾੜ ਨੇ 9 ਸਤੰਬਰ ਦੀ ਧਰਮਕੋਟ ਰੈਲੀ ਦੇ ਸੰਬੰਧ ’ਚ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24