03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਤੀਸਰੇ ਦਿਨ ਵੀ ਜਾਰੀ ਜਿਨ੍ਹਾਂ ਚਿਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ-ਆਗੂ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਅੱਜ ਤੀਜੇ ਦਿਨ ਵਿਚ ਸ਼ਾਮਿਲ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਇਹ ਸਮਝੌਤਾ ਵਿਦੇਸ਼ੀ ਅਤੇ ਦੇਸੀ ਕਾਰਪੋਰੇਟਾਂ ਪੱਖੀ ਸਮਝੌਤਾ ਹੈ, ਦਿੱਲੀ ਸੰਘਰਸ਼ ਵੇਲੇ ਜੋ ਕਿਸਾਨਾਂ ਨੇ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਸੀ ਇਹ ਸਮਝੌਤਾ ਉਨ੍ਹਾਂ ਦਾ ਹੀ ਬਦਲਵਾਂ ਰੂਪ ਹੈ। ਇਸ ਤਰ੍ਹਾਂ ਹੀ ਸਰਕਾਰਾਂ ਵਲੋਂ ਲੈਂਡ ਪੋਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਦੇ ਹਵਾਲੇ ਕਰਨੀਆਂ ਚਾਹੁੰਦੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਅੱਜ ਤੀਜੇ ਦਿਨ ਵਿਚ ਸ਼ਾਮਿਲ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਇਹ ਸਮਝੌਤਾ ਵਿਦੇਸ਼ੀ ਅਤੇ ਦੇਸੀ ਕਾਰਪੋਰੇਟਾਂ ਪੱਖੀ ਸਮਝੌਤਾ ਹੈ, ਦਿੱਲੀ ਸੰਘਰਸ਼ ਵੇਲੇ ਜੋ ਕਿਸਾਨਾਂ ਨੇ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਸੀ ਇਹ ਸਮਝੌਤਾ ਉਨ੍ਹਾਂ ਦਾ ਹੀ ਬਦਲਵਾਂ ਰੂਪ ਹੈ। ਇਸ ਤਰ੍ਹਾਂ ਹੀ ਸਰਕਾਰਾਂ ਵਲੋਂ ਲੈਂਡ ਪੋਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਦੇ ਹਵਾਲੇ ਕਰਨੀਆਂ ਚਾਹੁੰਦੀਆਂ ਹਨ। ਆਗੂਆਂ ਨੇ ਦੱਸਿਆ ਕਿ ਮਿਤੀ 2 ਸਤੰਬਰ ਨੂੰ ਡੀ.ਸੀ. ਦਫ਼ਤਰ ਸਾਹਮਣੇ ਧਰਨੇ ਵਿਚ ਸੈਂਕੜੇ ਕਿਸਾਨ ਔਰਤਾਂ ਸ਼ਾਮਿਲ ਹੋਣਗੀਆਂ ਅਤੇ ਸਟੇਜ ਦੀ ਕਾਰਵਾਈ ਵੀ ਉਨ੍ਹਾਂ ਵਲੋਂ ਹੀ ਚਲਾਈ ਜਾਵੇਗੀ ਅੱਜ ਦਾ ਇਕੱਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਹਮਾਇਤ ਕਰਦਾ ਹੈ ਤੇ ਸਰਕਾਰ ਪਾਸੋਂ ਮੰਗ ਕਰਦਾ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਕਿਸਾਨਾਂ ਦੇ ਮੰਗਾਂ ਮਸਲਿਆਂ ਦਾ ਹੱਲ ਨਹੀਂ ਹੁੰਦਾ ਉਨ੍ਹਾਂ ਚਿਰ ਇਹ ਸੰਘਰਸ਼ ਜਾਰੀ ਰਹੇਗਾ। ਅੱਜ ਦੇ ਧਰਨੇ ਵਿਚ ਸੁਖਜੀਤ ਸਿੰਘ ਲੰਢੇਕੇ, ਜਗਦੇਵ ਸਿੰਘਾਂਵਾਲਾ, ਗੁਰਚਰਨ ਸਿੰਘ ਰਾਮਾ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਰਸ਼ਪਾਲ ਸਿੰਘ ਡੇਮਰੂ, ਸੁਖਜੀਤ ਸਿੰਘ ਲੰਢੇਕੇ, ਲਾਭ ਸਿੰਘ ਗਿੱਲ, ਨਛੱਤਰ ਸਿੰਘ ਝੰਡੇਵਾਲਾ, ਜਗਜੀਤ ਸਿੰਘ ਕੋਕਰੀ, ਚਮਕੌਰ ਸਿੰਘ ਘੱਲ ਕਲਾਂ, ਹੁਕਮ ਸਿੰਘ ਰਾਮਾ, ਹਰਬੰਸ ਕੌਰ ਚੜਿੱਕ, ਗੁਰਦੇਵ ਸਿੰਘ ਡੇਮਰੂ, ਹੁਕਮ ਸਿੰਘ ਰਾਮਾ, ਬਲਵੀਰ ਸਿੰਘ ਹਰਮੇਲ ਸਿੰਘ ਘਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਵਲੋਂ ਹਮਖ਼ਿਆਲੀ ਪਾਰਟੀਆਂ ਨਾਲ ਰਲ ਕੇ ਮੋਗੇ ਦੀਆਂ ਚਾਰੇ ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ-ਜ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ ਨੂੰ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੇ ਕੀਤਾ ਸਨਮਾਨਿਤ
Ad Position 24