01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਾ. ਸੈਫੂਦੀਨ ਕਿਚਲੂ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਗਿਆ ਖੇਡ ਦਿਵਸ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਦਿਵਸ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਨੂੰ ਸਮਰਪਿਤ ਕਰਕੇ ਮਨਾਇਆ ਗਿਆ| ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ| ਜੇਤੂ ਅਤੇ ਉਪ ਜੇਤੂ ਖਿਡਾਰੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਦਿਵਸ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਨੂੰ ਸਮਰਪਿਤ ਕਰਕੇ ਮਨਾਇਆ ਗਿਆ| ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ| ਜੇਤੂ ਅਤੇ ਉਪ ਜੇਤੂ ਖਿਡਾਰੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਖੇਡ ਦਿਵਸ ਦੌਰਾਨ ਵਿਦਿਆਰਥੀਆਂ ਲਈ ਫੁੱਟਬਾਲ, ਕ੍ਰਿਕਟ, ਹਾਕੀ, ਕਬੱਡੀ, ਖੋ-ਖੋ, ਵਾਲੀਬਾਲ, ਬਾਸਕਟ ਬਾਲ, ਸਾਫਟ ਬਾਲ, ਬੈਡਮਿੰਟਨ, ਟੇਬਲ ਟੈਨਿਸ, ਸ਼ਤਰੰਜ, ਦੌੜ, ਰੱਸਾਕਸ਼ੀ ਅਤੇ ਮਨੋਰੰਜਕ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲਿਆ ਤੇ ਖਿਡਾਰੀਆਂ ਨੇ ਟੀਮ ਭਾਵਨਾ ਤੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੇ ਮਹਾਨ ਖੇਡ ਜੀਵਨ ਅਤੇ ਭਾਰਤੀ ਹਾਕੀ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ ਇਸ ਲਈ ਪੜ੍ਹਾਈ ਦੇ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਖੇਡਾਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੂੰ ਸੌਂਪੀ ਖੇਤੀ ਨੀਤੀ ਤਿੰਨ ਸਾਲ ਬਾਅਦ ਵੀ ਲਾਗੂ ਕਿਉਂ ਨਹੀਂ ਹੋਈ-ਮਧੇਕੇ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਖਿਡਾਰੀ ਕਿੱਕ ਬਾਕਸਿੰਗ ਅਤੇ ਵੁਸੂ ਮੁਕਾਬਲਿਆਂ ’ਚ ਜ਼ਿਲ੍ਹੇ ਵਿਚ ਜੇਤੂ ਰਹੇ
Ad Position 24