01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਕਾਰ ਨੂੰ ਸੌਂਪੀ ਖੇਤੀ ਨੀਤੀ ਤਿੰਨ ਸਾਲ ਬਾਅਦ ਵੀ ਲਾਗੂ ਕਿਉਂ ਨਹੀਂ ਹੋਈ-ਮਧੇਕੇ

ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਮੁੱਚੇ ਪੰਜਾਬ ਦੇ ਭਵਿੱਖ ਨਾਲ ਜੁੜੀ ਪੰਜਾਬ ਰਾਜ ਖੇਤੀ ਨੀਤੀ 2023 ਨੂੰ ਅਜੇ ਤੱਕ ਲਾਗੂ ਨਾ ਕੀਤੇ ਜਾਣ ’ਤੇ ਦਰਬਾਰ-ਏ-ਖਾਲਸਾ ਜਥੇਬੰਦੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਮਧੇਕੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ ਕਰਨ ਲਈ ਦੋ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਵੱਡੇ ਕਿਸਾਨ ਇਕੱਠ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਮੁੱਚੇ ਪੰਜਾਬ ਦੇ ਭਵਿੱਖ ਨਾਲ ਜੁੜੀ ਪੰਜਾਬ ਰਾਜ ਖੇਤੀ ਨੀਤੀ 2023 ਨੂੰ ਅਜੇ ਤੱਕ ਲਾਗੂ ਨਾ ਕੀਤੇ ਜਾਣ ’ਤੇ ਦਰਬਾਰ-ਏ-ਖਾਲਸਾ ਜਥੇਬੰਦੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਮਧੇਕੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ ਕਰਨ ਲਈ ਦੋ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਵੱਡੇ ਕਿਸਾਨ ਇਕੱਠ ਕੀਤੇ ਗਏ। ਇਨ੍ਹਾਂ ਵਿਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਖੇਤੀ ਨਾਲ ਜੁੜੇ ਆਪਣੇ ਸੁਝਾਅ ਸਰਕਾਰ ਤੱਕ ਪਹੁੰਚਾਏ। ਇਸ ਤੋਂ ਬਾਅਦ ਖੇਤੀ ਨੀਤੀ ਤਿਆਰ ਕਰਨ ਲਈ 11 ਮੈਂਬਰੀ ਕਮੇਟੀ ਬਣਾਈ ਗਈ ਜਿਸ ਦੇ ਕਨਵੀਨਰ ਡਾ. ਸੁਖਪਾਲ ਸਿੰਘ ਸਨ। ਕਮੇਟੀ ਨੇ ਪੰਜਾਬ ਭਰ ਤੋਂ ਸੁਝਾਅ ਲਏ, ਦੇਸ਼ ਦੇ ਹੋਰ ਰਾਜਾਂ ਵਿਚ ਜਾ ਕੇ ਉੱਥੋਂ ਦੀ ਖੇਤੀ ਪ੍ਰਣਾਲੀ ਨੂੰ ਸਮਝਿਆ ਅਤੇ ਵਿਦੇਸ਼ਾਂ ਵਿਚ ਰਹਿੰਦੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਤੇ 11 ਮੈਂਬਰੀ ਕਮੇਟੀ ਨੇ ਪੰਜਾਬ ਦੀ ਖੇਤੀ ਨਾਲ ਜੁੜੇ ਮੁੱਖ ਮੁੱਦਿਆਂ ਨੂੰ ਸਾਹਮਣੇ ਰੱਖਦਿਆਂ ਖੇਤੀ ਨੀਤੀ ਤਿਆਰ ਕੀਤੀ। ਇਹ ਖਰੜਾ 13 ਅਕਤੂਬਰ 2023 ਨੂੰ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਗਿਆ ਸੀ ਪਰ ਪੰਜਾਬ ਰਾਜ ਖੇਤੀ ਨੀਤੀ 2023 ਅਜੇ ਤੱਕ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਨੀਤੀ ਨੂੰ ਲਟਕਾਉਣ ਦੀ ਬਜਾਏ ਇਸ ’ਤੇ ਅਮਲ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮਾਣੂੰਕੇ ਦੇ ਯੂਥ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਗਿਆ ਖੇਡ ਦਿਵਸ
Ad Position 24