ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨਾਲ ਦੁੱਖ ਦਾ ਪ੍ਰਗਟਾਵਾ
ਸਵ: ਬੋਹੜ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸ੍ਰੋਤ-ਆਗੂ
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਜਸਵਿੰਦਰ ਸਿੰਘ ਬਰਾੜ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਤੇ ਸਟੇਟ ਐਵਾਰਡੀ ਦੇ ਚਚੇਰੇ ਭਰਾ ਬੋਹੜ ਸਿੰਘ ਸੇਖੋਂ ਵਾਸੀ ਪਿੰਡ ਖੁਖਰਾਣਾ ਜੋ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ।
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਜਸਵਿੰਦਰ ਸਿੰਘ ਬਰਾੜ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਤੇ ਸਟੇਟ ਐਵਾਰਡੀ ਦੇ ਚਚੇਰੇ ਭਰਾ ਬੋਹੜ ਸਿੰਘ ਸੇਖੋਂ ਵਾਸੀ ਪਿੰਡ ਖੁਖਰਾਣਾ ਜੋ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਅਕਾਲੀ ਦਲ ਦੇ ਪੀ.ਏ.ਸੀ. ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਸੀ. ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਮੈਂਬਰ ਪੀ.ਏ.ਸੀ., ਜਗਤਾਰ ਸਿੰਘ ਰਾਜੇਆਣਾ ਸੀ. ਅਕਾਲੀ ਆਗੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬੋਹੜ ਸਿੰਘ ਸੇਖੋਂ ਬਹੁਪੱਖੀ ਸ਼ਖ਼ਸੀਅਤ ਤੇ ਨਿਮਰਤਾ ਦੇ ਪ੍ਰਤੀਕ ਸਨ। ਉਨ੍ਹਾਂ ਦੀ ਜ਼ਿੰਦਗੀ ਸਾਡੇ ਲਈ ਇਕ ਪ੍ਰੇਰਨਾ ਸ੍ਰੋਤ ਹੈ, ਜਿੱਥੇ ਉਨ੍ਹਾਂ ਨੇ ਖੇਤੀ ਖੇਤਰ ਵਿਚ ਮੱਲਾਂ ਮਾਰੀਆਂ ਉੱਥੇ ਉਨ੍ਹਾਂ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕੀਤਾ।ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਦੇ ਨਾਲ ਨਾਲ ਸਮਾਜ ਨੂੰ ਵੀ ਘਾਟਾ ਪਿਆ ਹੈ। ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨੇ ਦੱਸਿਆ ਕਿ ਸਵ: ਬੋਹੜ ਸਿੰਘ ਸੇਖੋਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 4 ਸਤੰਬਰ ਸ਼ੁੱਕਰਵਾਰ ਨੂੰ ਦੁਪਹਿਰ 12 ਤੋ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਖੁਖਰਾਣਾ ਵਿਖੇ ਹੋਵੇਗੀ। ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨਗੇ।