01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਸਵੱਛਤਾ ਪੰਦ੍ਹਰਵਾੜਾ ਸ਼ੁਰੂ

ਨਿਹਾਲ ਸਿੰਘ ਵਾਲਾ, 1 ਸਤੰਬਰ (ਟਿਵਾਣਾ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਸਕੂਲ ਚੌਗਿਰਦਾ ਅਤੇ ਆਲਾ ਦੁਆਲਾ ਸਾਫ ਸੁਥਰਾ ਰੱਖਣ ਦਾ ਅਹਿਦ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨਿਹਾਲ ਸਿੰਘ ਵਾਲਾ, 1 ਸਤੰਬਰ (ਟਿਵਾਣਾ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਸਕੂਲ ਚੌਗਿਰਦਾ ਅਤੇ ਆਲਾ ਦੁਆਲਾ ਸਾਫ ਸੁਥਰਾ ਰੱਖਣ ਦਾ ਅਹਿਦ ਲਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰਾ ਰਾਸ਼ਟਰ ਇਸ ਪੰਦ੍ਹਰਵਾੜੇ ਨੂੰ ਭਾਰੀ ਉਤਸ਼ਾਹ ਅਤੇ ਸਮਰਪਿਤ ਭਾਵਨਾ ਨਾਲ ਮਨਾ ਰਿਹਾ ਹੈ। ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੋਡਲ ਅਫਸਰ ਨੇ ਇਸ ਪੰਦ੍ਹਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਬਾਰੇ ਰੌਸ਼ਨੀ ਪਾਈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਾਡਾ ਆਲਾ ਦੁਆਲਾ ਗੰਦਗੀ ਰਹਿਤ ਹੋਣਾ ਚਾਹੀਦਾ ਹੈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਰੀਰਕ ਸਫਾਈ ਅਤੇ ਚੌਗਿਰਦੇ ਦੀ ਸਫਾਈ ਰਾਹੀਂ ਅਸੀਂ ਬਿਮਾਰੀਆਂ ਤੋਂ ਮੁਕਤ ਜ਼ਿੰਦਗੀ ਬਸਰ ਕਰਨ ਦੇ ਸਮਰੱਥ ਬਣ ਸਕਦੇ ਹਾਂ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਗੁਰਬਾਣੀ ਦੀ ਲੋਅ ਅਨੁਸਾਰ ਹਵਾ, ਪਾਣੀ ਅਤੇ ਮਿੱਟੀ ਦੀ ਮਹੱਤਤਾ ’ਤੇ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ’ਤੇ ਗਜ਼ਟਿਡ ਛੁੱਟੀ ਦੀ ਮੰਗ ਲਈ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨਾਲ ਦੁੱਖ ਦਾ ਪ੍ਰਗਟਾਵਾ ਸਵ: ਬੋਹੜ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸ੍ਰੋਤ-...
Ad Position 24