ਨਿਊ ਟਾਊਨ ਦੀਆਂ ਟੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ
ਮੋਗਾ, 1 ਸਤੰਬਰ (ਅਸ਼ੋਕ ਬਾਂਸਲ)-ਲੰਬੇ ਸਮੇਂ ਤੋਂ ਖਰਾਬ ਅਤੇ ਟੁੱਟੀਆਂ ਸੜਕਾਂ ਕਾਰਨ ਇਕ ਨੰਬਰ ਨਿਊ ਟਾਊਨ ਦੇ ਇਲਾਕਾ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਮੋਗਾ ਵਲੋਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਵਾਰਡ ਨੰਬਰ 38 ਦੀ ਨਗਰ ਨਿਗਮ ਕੌਂਸਲਰ ਡਿੰਪਲ ਅਰੋੜਾ ਨੇ ਦੱਸਿਆ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਮੋਗਾ, 1 ਸਤੰਬਰ (ਅਸ਼ੋਕ ਬਾਂਸਲ)-ਲੰਬੇ ਸਮੇਂ ਤੋਂ ਖਰਾਬ ਅਤੇ ਟੁੱਟੀਆਂ ਸੜਕਾਂ ਕਾਰਨ ਇਕ ਨੰਬਰ ਨਿਊ ਟਾਊਨ ਦੇ ਇਲਾਕਾ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਮੋਗਾ ਵਲੋਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਵਾਰਡ ਨੰਬਰ 38 ਦੀ ਨਗਰ ਨਿਗਮ ਕੌਂਸਲਰ ਡਿੰਪਲ ਅਰੋੜਾ ਨੇ ਦੱਸਿਆ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ| ਡਿੰਪਲ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।