01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼੍ਰੋਮਣੀ ਅਕਾਲੀ ਦਲ ਦੀ 9 ਸਤੰਬਰ ਦੀ ਰੈਲੀ ’ਚ ਵੱਡੀ ਗਿਣਤੀ ਨਾਲ ਸ਼ਿਰਕਤ ਕਰਾਂਗੇ-ਅਕਾਲੀ ਆਗੂ

ਕੋਟ ਈਸੇ ਖਾਂ, 1 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਧਰਮਕੋਟ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ਨਾਲ ਆਪਣੇ ਜਥੇ ਲੈ ਕੇ ਸ਼ਿਰਕਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਸੀਰਾ ਖੋਸਾ, ਜਗਰੂਪ ਸਿੰਘ ਰੰਡਿਆਲਾ, ਪ੍ਰਮਾਤਮਾ ਸਿੰਘ ਖੋਸਾ, ਯੂਥ ਸਰਕਲ ਪ੍ਰਧਾਨ ਰਜਿੰਦਰ ਸਿੰਘ ਗੋਰਾ ਜਨੇਰ ਆਗੂਆਂ ਨੇ ਪ੍ਰੈੱਸ ਨਾਲ ਵਿਚਾਰ ਸਾਂਝੇ ਕਰਨ ਸਮੇਂ ਕੀਤਾ।

Ad Position 21
repet_subhas-goyals [Copy P29]
* ਕਿਹਾ-ਅਕਾਲੀ ਸਰਕਾਰ ਸਮੇਂ ਮਰਹੂਮ ਵਿਕਾਸ ਪੁਰਸ਼ ਜਥੇਦਾਰ ਤੋਤਾ ਸਿੰਘ ਵਲੋਂ ਕੀਤੇ ਚੰਗੇ ਕਾਰਜਾਂ ਨੂੰ ਲੋਕ ਅੱਜ ਵੀ ਚੇਤੇ ਕਰਦੇ ਹਨ 02-09-2026
ਕੋਟ ਈਸੇ ਖਾਂ, 1 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਧਰਮਕੋਟ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ਨਾਲ ਆਪਣੇ ਜਥੇ ਲੈ ਕੇ ਸ਼ਿਰਕਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਸੀਰਾ ਖੋਸਾ, ਜਗਰੂਪ ਸਿੰਘ ਰੰਡਿਆਲਾ, ਪ੍ਰਮਾਤਮਾ ਸਿੰਘ ਖੋਸਾ, ਯੂਥ ਸਰਕਲ ਪ੍ਰਧਾਨ ਰਜਿੰਦਰ ਸਿੰਘ ਗੋਰਾ ਜਨੇਰ ਆਗੂਆਂ ਨੇ ਪ੍ਰੈੱਸ ਨਾਲ ਵਿਚਾਰ ਸਾਂਝੇ ਕਰਨ ਸਮੇਂ ਕੀਤਾ। ਆਗੂਆਂ ਕਿਹਾ ਕਿ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਥੇਬੰਦੀ ਦੇ ਹੋਰ ਕੱਦਾਵਰ ਨੇਤਾ ਵੀ ਸ਼ਿਰਕਤ ਕਰਨਗੇ। ਆਗੂਆਂ ਨੇ ਕਿਹਾ ਕਿ ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਵਲੋਂ ਮਿਲ ਰਹੇ ਸਮਰਥਨ ਸਦਕਾ ਬੇਹੱਦ ਮਜ਼ਬੂਤ ਸਥਿਤੀ ਵਿਚ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਮਰਹੂਮ ਵਿਕਾਸ ਪੁਰਸ਼ ਜਥੇਦਾਰ ਤੋਤਾ ਸਿੰਘ ਵਲੋਂ ਕੀਤੇ ਗਏ ਅਥਾਹ ਵਿਕਾਸ ਕਾਰਜਾਂ ਨੂੰ ਅੱਜ ਵੀ ਚੇਤੇ ਕੀਤਾ ਜਾ ਰਿਹਾ ਹੈ, ਜਦ ਕਿ ਲੋਕਾਂ ਨੇ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਵੀ ਸਭ ਕੁਝ ਦੇਖ ਪਰਖ ਲਿਆ ਤੇ ਜੋ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਵਿਚ ਹੋਏ ਵਿਰੋਧੀ ਪਾਰਟੀਆਂ ਦਾ ਕੋਈ ਆਗੂ ਸਹੀ ਅਰਥਾਂ ਵਿਚ ਇਨ੍ਹਾਂ ਕਾਰਜਾਂ ਦੀ ਤਰਜ਼ ‘ਤੇ ਕੰਮ ਕਰਾਉਣ ਵਿਚ ਨੇੜੇ ਤੱਕ ਨਹੀਂ ਜਾ ਸਕਿਆ। ਆਗੂਆਂ ਕਿਹਾ ਕਿ ਲੋਕ ਹੁਣ ਪੂਰੀ ਸੂਝ ਬੂਝ ਨਾਲ ਲੀਡਰਾਂ ਅਤੇ ਉਨ੍ਹਾਂ ਦੇ ਕੰਮਾਂ ਦਾ ਮੁਲਾਂਕਣ ਕਰਕੇ ਹੀ ਹੁਣ ਅਗਲੇ ਫ਼ੈਸਲੇ ਲੈਣਗੇ। ਉਨ੍ਹਾਂ ਕਿਹਾ ਕਿ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਵਿਕਾਸਮਈ ਸੋਚ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾ ਰਹੇ ਹਨ ਤੇ ਆਮ ਲੋਕਾਂ ਦਾ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਦੀ ਧਰਮਕੋਟ ਰੈਲੀ ਵਿਚ ਹੋ ਰਿਹਾ ਵਿਸ਼ਾਲ ਇਕੱਠ ਵੀ ਇਸ ਗੱਲ ਦਾ ਸਬੂਤ ਦੇਵੇਗਾ ਕਿ ਹਲਕਾ ਵਾਸੀ ਮੁੜ ਆਪਣੀ ਖੇਤਰੀ ਪਾਰਟੀ ਵੱਲ ਝੁਕਾਅ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਮਾਜ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਹੋਈ ਮੀਟਿੰਗ ਦੌਰਾਨ ਸਭਾ ਦਾ ਭਲਾਈ ਬੋਰਡ ਨ... ਅਗਲੀ ਖ਼ਬਰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ (ਰਜਿ: 127) ਦੇ ਮੈਂਬਰਾਂ ਨੇ ਕੀਤੀ ਪਵਿੱਤਰ ਜੋਤ ਦੀ ਵਿਦਾਈ ਮਾਤਾ ਜਵਾਲਾ ਜੀ ਦੀ ਪਾਵਨ ਜੋ...
Ad Position 24