03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀ.ਬੀ.ਈ.ਈ. ਮੋਗਾ ਵਲੋਂ ਹੈਂਡੀਕਰਾਫਟ ਸਰਵਿਸ ਸੈਂਟਰ ਨਾਲ ਮਿਲ ਕੇ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਸ਼ੁਰੂ ਘੋਲੀਆ ਕਲਾਂ ਦੀਆਂ 30 ਮਹਿਲਾਵਾਂ ਨੂੰ ਕਰੋਸ਼ੀਆ ਸੌਫਟ ਟੁਆਇਜ਼ ਬਣਾਉਣ ਦੀ ਮਿਲੇਗੀ ਸਿਖਲਾਈ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਅਤੇ ਕਾਰੀਗਰਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਮੋਗਾ ਅਤੇ ਹੈਂਡੀਕਰਾਫਟ ਸਰਵਿਸ ਸੈਂਟਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿੰਡ ਘੋਲੀਆ ਕਲਾਂ ਵਿਖੇ ਇਕ ਮਹੀਨੇ ਦੀ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਹੈ। ਟੈਕਸਟਾਈਲ ਮੰਤਰਾਲਾ ਭਾਰਤ ਸਰਕਾਰ ਵਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਦੇ 100 ਜ਼ਿਲ੍ਹਿਆਂ ਵਿਚ ਚੌਪਾਲ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਆਯੋਜਿਤ ਸਿਖਲਾਈ ਪ੍ਰੋਗਰਾਮ ’ਚ ਭਾਗ ਲੈਂਦੀਆਂ ਮਹਿਲਾਵਾਂ। ਅਜੀਤ ਤਸਵੀਰ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਅਤੇ ਕਾਰੀਗਰਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਮੋਗਾ ਅਤੇ ਹੈਂਡੀਕਰਾਫਟ ਸਰਵਿਸ ਸੈਂਟਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿੰਡ ਘੋਲੀਆ ਕਲਾਂ ਵਿਖੇ ਇਕ ਮਹੀਨੇ ਦੀ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਹੈ। ਟੈਕਸਟਾਈਲ ਮੰਤਰਾਲਾ ਭਾਰਤ ਸਰਕਾਰ ਵਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਦੇ 100 ਜ਼ਿਲ੍ਹਿਆਂ ਵਿਚ ਚੌਪਾਲ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਵਲੋਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੂੰ ਚੌਪਾਲ ਪ੍ਰੋਗਰਾਮ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਅਤੇ ਹੈਂਡੀਕਰਾਫਟ ਸਰਵਿਸ ਸੈਂਟਰ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਚੌਪਾਲ ਪ੍ਰੋਗਰਾਮ ਕਰਵਾਏ ਗਏ ਹਨ, ਜਿਨ੍ਹਾਂ ਦੌਰਾਨ ਸਥਾਨਕ ਕਾਰੀਗਰਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦੇ ਆਰਟੀਸਨ ਕਾਰਡ ਬਣਾਏ ਗਏ ਹਨ। ਇਸੇ ਲੜੀ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਡਿਜ਼ਾਈਨ ਡਿਵੈਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਪਿੰਡ ਦੀਆਂ 30 ਹਿਲਾਵਾਂ ਨੂੰ ਕਰੋਸ਼ੀਆ ਸੌਫਟ ਟੁਆਇਜ਼ ਬਣਾਉਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਪ੍ਰਸਿੱਧ ਡਿਜ਼ਾਈਨਰ ਆਸ਼ੀਸ਼ ਸ੍ਰੀਵਾਸਤਵ ਵਲੋਂ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਸਿਖਲਾਈ ਦੌਰਾਨ ਮਹਿਲਾਵਾਂ ਨੂੰ ਮੌਜੂਦਾ ਸਮੇਂ ਵਿਚ ਚੱਲ ਰਹੇ ਨਵੇਂ ਡਿਜ਼ਾਈਨਾਂ, ਉਤਪਾਦਾਂ ਨੂੰ ਆਕਰਸ਼ਕ ਬਣਾਉਣ ਦੇ ਢੰਗਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਮਾਰਕੀਟਿੰਗ ਅਤੇ ਆਪਣੇ ਤਿਆਰ ਕੀਤੇ ਉਤਪਾਦਾਂ ਨੂੰ ਬਾਜ਼ਾਰ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਕਰੀਅਰ ਕੌਂਸਲਰ ਬਲਰਾਜ ਸਿੰਘ ਹੈਂਡੀਕਰਾਫਟ ਸਰਵਿਸ ਸੈਂਟਰ ਦੇ ਨੁਮਾਇੰਦੇ ਕੇਸ਼ਵ, ਏਕਮਪ੍ਰੀਤ ਸਿੰਘ ਸਰਪੰਚ ਘੋਲੀਆ ਕਲਾਂ, ਸੁਕਰਿਤੀ ਮਲਿਕ, ਰਾਊਂਡ ਗਲਾਸ ਫਾਊਂਡੇਸ਼ਨ ਤੋਂ ਇਲਾਵਾ ਹੋਰ ਸਹਿਯੋਗੀ ਅਤੇ ਸਿਖਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਦੀ ਵਿਦਿਆਰਥਣ ਤਕਸਵੀ ਅਰੋੜਾ ਨੇ (ਇੰਡੀਆ ਟੇਲੈਂਟ ਸੁਪਰ ਸਟਾਰ) ਪਹਿਲਾ ਇਨਾਮ ਜਿੱਤਿਆ ਅਗਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24