03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਪ੍ਰੋਫੈਸ਼ਨਲ ਪ੍ਰੋਗਰਾਮਾਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕੌਂਸਲਿੰਗ ਵਰਕਸ਼ਾਪ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
repet_subhas-goyals [Copy P29]
ਮੰਡੀ ਭਵਨ ਦੇ ਨਿਰਮਾਣ ’ਤੇ ਖ਼ਰਚੇ ਜਾਣਗੇ 1.09 ਕਰੋੜ ਰੁਪਏ-ਡਾ.ਅਮਨਦੀਪ ਕੌਰ ਅਰੋੜਾ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਪ੍ਰੋਫੈਸ਼ਨਲ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੇ ਮੁੱਖ ਬੁਲਾਰੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਦਾ ਸਵਾਗਤ ਪ੍ਰੋਫੈਸ਼ਨਲ ਪ੍ਰੋਗਰਾਮ ਦੇ ਹੈੱਡ ਨਵਜੀਤ ਸਿੰਘ, ਡਾ. ਜਯੋਤੀ ਅਤੇ ਡੀਨ ਐਗਜ਼ਾਮੀਨੇਸ਼ਨ ਇੰਜ: ਜਸਪ੍ਰੀਤ ਇੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਜੀ.ਡੀ. ਗੁਪਤਾ ਨੇ ਬੀ.ਕਾਮ., ਬੀ.ਬੀ.ਏ. ਅਤੇ ਬੀ.ਸੀ.ਏ. ਦੇ ਵਿਦਿਆਰਥੀਆਂ ਨੂੰ ਮੋਟੀਵੇਸ਼ਨਲ ਲੈਕਚਰ ਦੇਣ ਦੇ ਨਾਲ-ਨਾਲ ਕਰੀਅਰ ਕੌਂਸਲਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਸਮਰੱਥਾ ਅਤੇ ਰੁਚੀ ਅਨੁਸਾਰ ਆਪਣੇ ਆਪ ਨੂੰ ਵਿਕਸਿਤ ਕਰਨ ਲਈ ਨਿਰੰਤਰ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਸਹੀ ਅਤੇ ਰਚਨਾਤਮਿਕ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਕੰਪਿਊਟਰ, ਲੈਪਟਾਪ ਜਾਂ ਮੋਬਾਈਲ ਦੀ ਕਾਰਗੁਜ਼ਾਰੀ ਘਟਣ ‘ਤੇ ਉਸ ਨੂੰ ਰਿਫਰੈਸ਼ ਕੀਤਾ ਜਾਂਦਾ ਹੈ, ਉਸੇ ਤਰ੍ਹਾਂ ਵਿਦਿਆਰਥੀਆਂ ਨੂੰ ਵੀ ਆਪਣੇ ਦਿਮਾਗ ਨੂੰ ਸਮੇਂ-ਸਮੇਂ ‘ਤੇ ਰਿਫਰੈਸ਼ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਯੋਗਾ ਅਤੇ ਮੈਡੀਟੇਸ਼ਨ ਰਾਹੀਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਅਤੇ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਬੀ.ਬੀ.ਏ., ਬੀ.ਸੀ.ਏ. ਅਤੇ ਬੀ.ਕਾਮ. ਵਰਗੇ ਪ੍ਰੋਫੈਸ਼ਨਲ ਪ੍ਰੋਗਰਾਮਾਂ ਦੀ ਪੜ੍ਹਾਈ ਤੋਂ ਬਾਅਦ ਦੇਸ਼ ਅਤੇ ਵਿਦੇਸ਼ ਵਿਚ ਮੌਜੂਦ ਕਰੀਅਰ ਦੇ ਵਿਸ਼ਾਲ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਵਿਚ 100 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਡਾ. ਜਯੋਤੀ, ਅਮਨਦੀਪ ਵਰਮਾ, ਦੀਪਇੰਦਰ ਸਿੰਘ, ਮਨਜੋਤ ਕੌਰ, ਸ਼ੈਲੇਜਾ, ਰਾਜਵੀਰ ਕੌਰ ਆਦਿ ਹਾਜ਼ਰ ਸਨ। ਮੰਚ ਸੰਚਾਲਨ ਅਤੇ ਅੰਤ ਵਿਚ ਧੰਨਵਾਦ ਦੀ ਰਸਮ ਅਮਨਦੀਪ ਵਰਮਾ ਵਲੋਂ ਨਿਭਾਈ ਗਈ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਵਰਕਸ਼ਾਪ ਦੇ ਸਫਲ ਆਯੋਜਨ ਲਈ ਸਮੂਹ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚੋਂ ਮਾਨ ਨੂੰ ਮਿਲ ਰਿਹਾ ਭਰਪੂਰ ਸਮਰਥਨ ਅਗਲੀ ਖ਼ਬਰ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਪਿੰਡ ਨਿਧਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24