02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਵਲੋਂ ਡਾ. ਸੁਖਦੇਵ ਸਿੰਘ ਸਿਰਸਾ ਨੂੰ ਸੈਨੇਟ ਚੋਣਾਂ ’ਚ ਸਮਰਥਨ

ਮੋਗਾ, 2 ਸਤੰਬਰ (ਜਸਪਾਲ ਸਿੰਘ ਬੱਬੀ)- 20 ਸਤੰਬਰ ਦਿਨ ਐਤਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹੋ ਰਹੀਆਂ ਸੈਨੇਟ ਚੋਣਾਂ ਵਿਚ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਮੁਖੀ ਤੇ ਪ੍ਰੋਫੈਸਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੋਗਾ ਦੇ ਵੱਖ-ਵੱਖ ਸਕੂਲਾਂ ਵਿਚ ਪੁੱਜ ਕੇ ਆਪਣੇ ਸੀਰੀਅਲ ਨੰਬਰ 47 ਲਈ ਵੋਟ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਜਸਪਾਲ ਸਿੰਘ ਬੱਬੀ)- 20 ਸਤੰਬਰ ਦਿਨ ਐਤਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹੋ ਰਹੀਆਂ ਸੈਨੇਟ ਚੋਣਾਂ ਵਿਚ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਮੁਖੀ ਤੇ ਪ੍ਰੋਫੈਸਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੋਗਾ ਦੇ ਵੱਖ-ਵੱਖ ਸਕੂਲਾਂ ਵਿਚ ਪੁੱਜ ਕੇ ਆਪਣੇ ਸੀਰੀਅਲ ਨੰਬਰ 47 ਲਈ ਵੋਟ ਦੀ ਅਪੀਲ ਕੀਤੀ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਵਲੋਂ ਡਾ. ਸੁਖਦੇਵ ਸਿੰਘ ਸਿਰਸਾ ਦੇ ਸਮਾਜਿਕ ਸਰੋਕਾਰਾਂ, ਸਾਹਿਤਕ ਕੰਮਾਂ ਅਤੇ ਲੋਕ ਮਸਲਿਆਂ ਪ੍ਰਤੀ ਪ੍ਰਤੀਬੱਧਤਾ ਨੂੰ ਵੇਖਦਿਆਂ ਜਥੇਬੰਦੀ ਵਲੋਂ ਸੈਨੇਟ ਚੋਣਾਂ ਵਿਚ ਸਮਰਥਨ ਦਾ ਐਲਾਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਡੀ.ਟੀ.ਐਫ. ਪੰਜਾਬ ਸੈਨੇਟ ਚੋਣਾਂ ਵਿਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਦੀ ਹਮਾਇਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਸੁਖਦੇਵ ਸਿੰਘ ਸਿਰਸਾ ਪਿੰਡ ਦੌਧਰ (ਮੋਗਾ) ਦੇ ਜੰਮਪਲ ਹਨ। ਉੱਚ ਵਿਦਿਆ, ਪੰਜਾਬੀ ਭਾਸ਼ਾ, ਸਾਹਿਤ, ਸਮਾਜਿਕ ਸਰੋਕਾਰਾਂ ਪ੍ਰਤੀ ਵਚਨਬੱਧ ਡਾ. ਸੁਖਦੇਵ ਸਿੰਘ ਸਿਰਸਾ ਸਾਹਿਤਕ ਜਥੇਬੰਦੀਆਂ ਦੇ ਅਣਥੱਕ ਕਾਮੇ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲੋਕਤੰਤਰਿਕ ਢਾਂਚੇ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦਾ ਸੈਨੇਟ ਵਿਚ ਚੁਣ ਕੇ ਜਾਣਾ ਸਮੇਂ ਦੀ ਲੋੜ ਹੈ। ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ, ਜਗਤ ਸੇਵਕ ਵਿੱਦਿਅਕ ਸੰਸਥਾਵਾਂ ਮਹਿਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ, ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਕਰੀ ਕਲਾਂ ਆਦਿ ਸਕੂਲਾਂ ਵਿਚ ਅਧਿਆਪਕਾਂ ਨੂੰ ਵੋਟ ਅਪੀਲ ਕਰਦਿਆਂ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਜਮਹੂਰੀ ਖ਼ਾਸੇ ਨੂੰ ਬਹਾਲ ਰੱਖਣ, ਨਵੀਂ ਸਿੱਖਿਆ ਨੀਤੀ-2020 ਦੀਆਂ ਸਿੱਖਿਆ ਅਤੇ ਸਮਾਜਿਕ ਵਿਕਾਸ ਵਿਰੋਧੀ ਧਾਰਨਾਵਾਂ ਨੂੰ ਲਾਗੂ ਹੋਣ ਤੋਂ ਰੋਕਣ ਅਤੇ ਉਚ-ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ‘ਤੇ ਵਾਧੂ ਫ਼ੀਸਾਂ ਦੇ ਬੋਝ ਨੂੰ ਘਟਾਉਣ ਆਦਿ ਮਸਲਿਆਂ ਦੀ ਪੂਰਤੀ ਲਈ ਉਨ੍ਹਾਂ ਆਪਣੇ ਸੀਰੀਅਲ ਨੰਬਰ 47 ਲਈ ਪਹਿਲੀ ਤਰਜੀਹ ਵੋਟ ਅਪੀਲ ਕੀਤੀ। ਇਸ ਮੌਕੇ ਡੀ.ਟੀ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਡਾ. ਇੰਦਰਬੀਰ ਗਿੱਲ ਸਾਬਕਾ ਐਸ.ਐਮ.ਓ., ਲਖਵੀਰ ਸਿੰਘ ਲੱਖਾ ਦੌਧਰ, ਭੁਪਿੰਦਰ ਸਿੰਘ ਸੇਖੋਂ, ਇੰਜੀਨੀਅਰ ਐਸ.ਐਸ. ਖੋਸਾ, ਡਾ. ਕਿਰਨਪਾਲ ਸਿੰਘ, ਗੁਰਚਰਨ ਸਿੰਘ ਨੇ ਡਾ. ਸੁਖਦੇਵ ਸਿੰਘ ਸਿਰਸਾ ਨੂੰ ਜਿਤਾਉਣ ਲਈ ਵੋਟ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ੂਟਿੰਗ ਮੁਕਾਬਲਿਆਂ ’ਚ ਆਪਣੇ ਜੌਹਰ ਦਿਖਾਉਣਗੇ ਦਸਮੇਸ਼ ਸਕੂਲ ਦੇ ਖਿਡਾਰੀ ­ਜ਼ਿਲ੍ਹਾ ਪੱਧਰ ’ਤੇ ਟੀਮਾਂ ਕਰਨਗੀਆਂ ਸ਼ਮੂਲੀਅਤ ਅਗਲੀ ਖ਼ਬਰ ਮੋਗਾ ਵਿਖੇ ਜਾਹਰਵੀਰ ਗੁੱਗਾ ਦੀ ਸ਼ੋਭਾ ਯਾਤਰਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ...
Ad Position 24