02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ੂਟਿੰਗ ਮੁਕਾਬਲਿਆਂ ’ਚ ਆਪਣੇ ਜੌਹਰ ਦਿਖਾਉਣਗੇ ਦਸਮੇਸ਼ ਸਕੂਲ ਦੇ ਖਿਡਾਰੀ ­ਜ਼ਿਲ੍ਹਾ ਪੱਧਰ ’ਤੇ ਟੀਮਾਂ ਕਰਨਗੀਆਂ ਸ਼ਮੂਲੀਅਤ

ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਜ਼ਿਲ੍ਹਾ ਪੱਧਰ ਤੇ ਸ਼ੂਟਿੰਗ (ਨਿਸ਼ਾਨੇਬਾਜ਼ੀ) ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਕੋਚ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਜ਼ਿਲ੍ਹਾ ਪੱਧਰ ਤੇ ਸ਼ੂਟਿੰਗ (ਨਿਸ਼ਾਨੇਬਾਜ਼ੀ) ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਕੋਚ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸੰਸਥਾ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 19 ਸਾਲ ਉਮਰ ਵਰਗ ਦੇ ਲੜਕੇ ਮਨਜਿੰਦਰ ਸਿੰਘ, ਸੁਖਮਨ ਸਿੰਘ, ਹਰਜੀਤ ਸਿੰਘ ਤੇ ਅਰਸ਼ਦੀਪ ਸਿੰਘ ਦੀ ਟੀਮ ਤਿਆਰ ਬਰ ਤਿਆਰ ਹੈ। ਇਸ ਤਰ੍ਹਾਂ 17 ਸਾਲ ਉਮਰ ਵਰਗ ਦੇ ਪ੍ਰਦੀਪ ਸਿੰਘ, ਏਕਮਜੀਤ ਸਿੰਘ, ਜੈਦੀਪ ਸਿੰਘ ਤੇ ਬਲਦੀਪ ਸਿੰਘ ਦੀ ਟੀਮ ਮੈਦਾਨ ਵਿਚ ਨਿੱਤਰੇਗੀ। ਲੜਕੀਆਂ ਦੇ 19 ਸਾਲ ਉਮਰ ਵਰਗ ਦੀ ਟੀਮ ਵਿਚ ਨਮਨਦੀਪ ਕੌਰ, ਰਮਨਦੀਪ ਕੌਰ, ਸੁਪਨਦੀਪ ਕੌਰ ਤੇ ਅਮਨਦੀਪ ਕੌਰ ਸ਼ਾਮਲ ਹਨ। ਲੜਕੀਆਂ ਦੀ 17 ਸਾਲ ਉਮਰ ਵਰਗ ਦੀ ਟੀਮ ਵਿਚ ਜਸਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਰਜਿੰਦਰ ਕੌਰ ਤੇ ਹਰਜੋਤ ਕੌਰ ਸ਼ਾਮਲ ਹਨ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ ਅਤੇ ਗੁਰਚਰਨ ਸਿੰਘ ਰਾਮਾਂ ਅਤੇ ਸਮੁੱਚੇ ਸਟਾਫ਼ ਨੇ ਇਨ੍ਹਾਂ ਪ੍ਰਤਿਭਾਵਾਨ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਮੋਹਣ ਸਿੰਘ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ ’ਚ ਪਾਲਕੀ ਸਾਹਿਬ ਦੀ ਸੇਵਾ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਡੀ.ਟੀ...
Ad Position 24