02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਭਵਨ, ਸੰਸਦ ਭਵਨ ਤੇ ਅਕਸ਼ਰਧਾਮ ਮੰਦਰ ਦਾ ਕੀਤਾ ਦੌਰਾ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਦੀ ਵਿੱਦਿਅਕ ਯਾਤਰਾ ਗਿਆਨ, ਤਜਰਬੇ, ਉਤਸ਼ਾਹ ਅਤੇ ਅਭੁੱਲ ਯਾਦਾਂ ਨਾਲ ਭਰਪੂਰ ਸਾਬਤ ਹੋਈ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਦੀ ਮਹਾਨ ਲੋਕਤੰਤਰਿਕ ਪ੍ਰਣਾਲੀ, ਅਮੀਰ ਸਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਕੌਮੀ ਇਤਿਹਾਸ ਨੂੰ ਨੇੜਿਉਂ ਦੇਖਣ ਤੇ ਸਮਝਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਦੱਸਿਆ ਕਿ ਇਸ ਵਿਸ਼ੇਸ਼ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਦੇ ਪ੍ਰਮੁੱਖ ਅਤੇ ਇਤਿਹਾਸਕ ਸਥਾਨਾਂ ਪ੍ਰਧਾਨ ਮੰਤਰੀ ਘਰ, ਰਾਸ਼ਟਰਪਤੀ ਭਵਨ, ਸੰਸਦ ਭਵਨ ਅਤੇ ਵਿਸ਼ਾਲ ਅਕਸ਼ਰਧਾਮ ਮੰਦਰ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਸਥਾਨਾਂ ਦਾ ਦੌਰਾ ਕਰਦਿਆਂ ਵਿਦਿਆਰਥੀ ਭਾਰਤੀ ਲੋਕਤੰਤਰ ਦੀ ਤਾਕਤ, ਮਹਾਨ ਆਗੂਆਂ ਦੀ ਪ੍ਰੇਰਨਾਦਾਇਕ ਜੀਵਨ ਯਾਤਰਾ ਅਤੇ ਦੇਸ਼ ਦੀ ਅਮੀਰ ਸਭਿਆਚਾਰਕ ਵਿਰਾਸਤ ਨਾਲ ਸਿੱਧੇ ਤੌਰ ‘ਤੇ ਜਾਣੂੰ ਹੋਏ। ਪ੍ਰਧਾਨ ਮੰਤਰੀ ਅਜਾਇਬ ਘਰ ਵਿਖੇ ਵਿਦਿਆਰਥੀਆਂ ਨੂੰ ਭਾਰਤ ਦੇ ਵੱਖ-ਵੱਖ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਅਤੇ ਦੇਸ਼ ਦੇ ਵਿਕਾਸ ਦੀ ਪ੍ਰੇਰਨਾਦਾਇਕ ਯਾਤਰਾ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸੇ ਤਰ੍ਹਾਂ ਰਾਸ਼ਟਰਪਤੀ ਭਵਨ ਅਤੇ ਸੰਸਦ ਭਵਨ ਦਾ ਦੌਰਾ ਉਨ੍ਹਾਂ ਲਈ ਭਾਰਤੀ ਲੋਕਤੰਤਰ ਦੀ ਸ਼ਾਨਦਾਰ ਪ੍ਰਣਾਲੀ ਨੂੰ ਸਮਝਣ ਦਾ ਵਿਲੱਖਣ ਅਨੁਭਵ ਰਿਹਾ। ਅਕਸ਼ਰਧਾਮ ਮੰਦਰ ਦੀ ਸ਼ਾਨਦਾਰ ਵਾਸਤੂਕਲਾ, ਭਾਰਤੀ ਸਭਿਆਚਾਰ ਅਤੇ ਅਧਿਆਤਮਿਕ ਵਿਰਾਸਤ ਨੇ ਵੀ ਵਿਦਿਆਰਥੀਆਂ ਨੂੰ ਖ਼ਾਸ ਤੌਰ ‘ਤੇ ਪ੍ਰਭਾਵਿਤ ਕੀਤਾ। ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਕਲਾਸ-ਰੂਮ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਨਿਕਲ ਕੇ ਅਸਲ ਜ਼ਿੰਦਗੀ ਤੋਂ ਸਿੱਖਣ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਹੈ। ਵਿਦਿਆਰਥੀ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਇਸ ਯਾਤਰਾ ਦਾ ਅਨੰਦ ਮਾਣ ਰਹੇ ਹਨ ਅਤੇ ਹਰ ਪਲ ਨੂੰ ਯਾਦਗਾਰ ਬਣਾਉਂਦੇ ਹੋਏ ਆਪਣੇ ਤਜਰਬਿਆਂ ਨੂੰ ਸਾਂਭ ਰਹੇ ਹਨ। ਇਸ ਪ੍ਰੇਰਨਾਦਾਇਕ ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਅਤੇ ਦੇਖ-ਰੇਖ ਚੇਅਰਮੈਨ ਇੰਜ: ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਡੀਨ ਅਕਾਦਮਿਕ ਮੈਡਮ ਰਵਿੰਦਰ ਕੌਰ ਅਤੇ ਮੈਡਮ ਪੂਜਾ ਸ਼ਰਮਾ ਵਲੋਂ ਕੀਤੀ ਗਈ। ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਵਿਚ ਗਿਆਨ, ਆਤਮ-ਵਿਸ਼ਵਾਸ, ਲੀਡਰਸ਼ਿਪ ਦੇ ਗੁਣ, ਰਾਸ਼ਟਰੀ ਗੌਰਵ ਅਤੇ ਵਿਆਪਕ ਦ੍ਰਿਸ਼ਟੀਕੋਣ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਟੀ.ਐਲ.ਐਫ. ਦੇ ਵਿਦਿਆਰਥੀ ਸਿਰਫ਼ ਦਿੱਲੀ ਦਾ ਦੌਰਾ ਨਹੀਂ ਕਰ ਰਹੇ, ਬਲਕਿ ਉਹ ਭਾਰਤ ਦੀ ਰੂਹ, ਇਸ ਦੀ ਲੋਕਤੰਤਰਿਕ ਤਾਕਤ ਅਤੇ ਸ਼ਾਨਦਾਰ ਵਿਰਾਸਤ ਨੂੰ ਨੇੜਿਉਂ ਮਹਿਸੂਸ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਵਿਖੇ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਅਦਾਲਤੀ ਹੁਕਮਾਂ ’ਤੇ ਮੁੜ ਗਿਣਤੀ ਤੋਂ ਬਾਅਦ ਨਛੱਤਰ ਸਿੰਘ ਮੱਲ੍ਹੀ ਬਣੇ ਸਰਪੰਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦਿ...
Ad Position 24