ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪੀ.ਏ.ਸੀ. ਮੈਂਬਰ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਾ ਕੀਤਾ ਵਿਸ਼ੇਸ਼ ਸਨਮਾਨ
ਨਿਹਾਲ ਸਿੰਘ ਵਾਲਾ, 3 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਪਾਰਟੀ ਕੇਡਰ ਨੂੰ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਆਗੂਆਂ ਨੂੰ ਹੋਰ ਵਧੇਰੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਨੂੰ ਸਮਰਪਿਤ ਹੋ ਕੇ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਆਗੂ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦਾ ਪੀ.
ਨਿਹਾਲ ਸਿੰਘ ਵਾਲਾ, 3 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਪਾਰਟੀ ਕੇਡਰ ਨੂੰ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਆਗੂਆਂ ਨੂੰ ਹੋਰ ਵਧੇਰੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਨੂੰ ਸਮਰਪਿਤ ਹੋ ਕੇ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਆਗੂ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦਾ ਪੀ.ਏ.ਸੀ. ਮੈਂਬਰ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੂੰ ਯੂਥ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ੁਸ਼ੀ ‘ਚ ਹਲਕਾ ਨਿਹਾਲ ਸਿੰਘ ਵਾਲਾ ਦੇ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸਰਪੰਚ ਹਰਜਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ ਅਤੇ ਪਰਮਿੰਦਰ ਸਿੰਘ ਖੋਟੇ ਵਲੋਂ ਉਕਤ ਨਵ-ਨਿਯੁਕਤ ਪਾਰਟੀ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂ ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਜਿੱਥੇ ਧੰਨਵਾਦ ਕਰਦੇ ਹਨ ਅਤੇ ਉੱਥੇ ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਲੋਕਾਂ ਨਾਲ ਝੂਠੀਆਂ ਗਰੰਟੀਆਂ ਕਰ ਕੇ ਸੱਤਾ ‘ਚ ਆਈ ਸੀ ਪਰ ਅੱਜ ਪੰਜਾਬ ਦਾ ਹਰ ਵਰਗ ਆਪਣੇ ਹੱਕਾਂ ਲਈ ਰੋਸ ਧਰਨਿਆਂ ‘ਤੇ ਸੜਕਾਂ ਉੱਪਰ ਉੱਤਰਿਆ ਹੋਇਆ ਹੈ ਜਿਸ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਇਸ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।