ਸ੍ਰੀ ਰਾਮ ਕਲੱਬ ਮੋਗਾ ਵਲੋਂ ਭਾਰਤ ਮਾਤਾ ਮੰਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਅੱਜ - ਰੋਹਿਤ ਸ਼ਰਮਾ
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਰਾਮ ਕਲੱਬ ਮੋਗਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਅੱਜ 4 ਸਤੰਬਰ ਨੂੰ ਭਾਰਤ ਮਾਤਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਲੱਬ ਦੇ ਸੇਵਾਦਾਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਮਾਤਾ ਵੈਸ਼ਨੋ ਦੇਵੀ ਦੀ ਬਰਫ਼ ਦੀ ਪਵਿੱਤਰ ਗੁਫ਼ਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ।
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਰਾਮ ਕਲੱਬ ਮੋਗਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਅੱਜ 4 ਸਤੰਬਰ ਨੂੰ ਭਾਰਤ ਮਾਤਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਲੱਬ ਦੇ ਸੇਵਾਦਾਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਮਾਤਾ ਵੈਸ਼ਨੋ ਦੇਵੀ ਦੀ ਬਰਫ਼ ਦੀ ਪਵਿੱਤਰ ਗੁਫ਼ਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੁਲਚੇ-ਛੋਲੇ ਅਤੇ ਖੱਟੀ-ਮਿੱਠੀ ਇਮਲੀ ਦੇ ਪ੍ਰਸਾਦ ਦਾ ਅਟੁੱਟ ਭੰਡਾਰਾ ਵਰਤਾਇਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। 03ਮੋਗਾ54 ਰੋਹਿਤ ਸ਼ਰਮਾ।