04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮੂਹ ਸੰਸਥਾਵਾਂ ਗਰੁੱਪ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮੂਹ ਸੰਸਥਾਵਾਂ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ। ਪ੍ਰੋਗਰਾਮ ਦੇ ਸ਼ੁਰੂਆਤ ਦੀ ਰਸਮ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਮੈਡਮ ਕਮਲ ਸੈਣੀ ਵਲੋਂ ਅਦਾ ਕੀਤੀ ਗਈ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਵਲੋਂ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ‘ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਵੀ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਦੱਸੇ ਹੋਏ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਨਾ ਦਿੱਤੀ ਗਈ। ਸਟੇਜ ਸੰਚਾਲਨ ਦੀ ਭੂਮਿਕਾ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਅਤੇ ਗੁਰਲੀਨ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਸਮਾਰੋਹ ਵਿਚ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸਜ ਕੇ ਬਹੁਤ ਹੀ ਪਿਆਰੇ ਲੱਗ ਰਹੇ ਸਨ। ਵਿਦਿਆਰਥਣਾਂ ਮੰਨਤ ਅਤੇ ਕੀਰਤ ਵਲੋਂ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ‘ਤੇ ਆਧਾਰਿਤ ਬਹੁਤ ਹੀ ਸੁੰਦਰ ਡਾਂਸ ਪੇਸ਼ ਕੀਤਾ ਗਿਆ। ਅੰਤ ਵਿਚ ਸਕੂਲ ਪ੍ਰਿੰਸੀਪਲ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਤਾਰ ਛਾਪੇਮਾਰੀ ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24