04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਤਾਰ ਛਾਪੇਮਾਰੀ

ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)- ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਸਾਫ-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਮੋਗਾ ਵਲੋਂ ਵਿਸ਼ੇਸ਼ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)- ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਸਾਫ-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਮੋਗਾ ਵਲੋਂ ਵਿਸ਼ੇਸ਼ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪ੍ਰਾਪਤ ਹੋਈਆਂ ਦੋ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਸਬੰਧਿਤ ਖਾਣ-ਪੀਣ ਵਾਲੀਆਂ ਵਸਤੂਆਂ ਮਠਿਆਈ ਦੇ ਆਊਟਲੈਟ ਦੀ ਚੈਕਿੰਗ ਦੌਰਾਨ ਰਵਾ ਬਰਫੀ ਤੇ ਰਸਗੁੱਲੇ ਦੇ ਸੈਂਪਲ ਭਰੇ ਗਏ। ਇਸ ਤੋਂ ਇਲਾਵਾ ਇਕ ਹੋਰ ਆਊਟਲੈਟ ਤੋਂ ਹਰਿਆਣਾ ਮਾਰਕਾ ਘਿਉ ਦਾ ਸੈਂਪਲ ਲਿਆ ਗਿਆ। ਰਿਪੋਰਟ ਪ੍ਰਾਪਤ ਹੋਣ ਉਪਰੰਤ ਨਤੀਜਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਟੀਮ ਵੱਲੋਂ ਬਾਘਾ ਪੁਰਾਣਾ ਵਿਖੇ ਇਕ ਡੇਅਰੀ ਦੀ ਵੀ ਚੈਕਿੰਗ ਕੀਤੀ ਗਈ। ਟੀਮ ਵਲੋਂ ਡੇਅਰੀ ਸੰਚਾਲਕਾਂ ਨੂੰ ਦੁੱਧ ਦੀ ਗੁਣਵੱਤਾ, ਸਫਾਈ, ਸਟੋਰੇਜ ਅਤੇ ਫੂਡ ਸੇਫਟੀ ਦੇ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਇਸ ਮੁਹਿੰਮ ਦੇ ਹਿੱਸੇ ਵਜੋਂ ਫੂਡ ਸੇਫਟੀ ਟੀਮ ਵਲੋਂ ਡੇਅਰੀ ਸੰਚਾਲਕਾਂ ਅਤੇ ਵਿਸ਼ੇਸ਼ ਤੌਰ ’ਤੇ ਪਨੀਰ ਤਿਆਰ ਕਰਨ ਵਾਲੇ ਉਤਪਾਦਕਾਂ ਨਾਲ ਮੀਟਿੰਗ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਤੰਦਰੁਸਤੀ ਲਈ ਵਾਤਾਵਰਨ ਦੀ ਸ਼ੁੱਧਤਾ ਜ਼ਰੂਰੀ- ਹੈਪੀ ਔਲਖ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
Ad Position 24