04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹੇਮਕੁੰਟ ਸਕੂਲ ਵਿਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਰਾਧਾ-ਕ੍ਰਿਸ਼ਨ ਦੇ ਮਨਮੋਹਕ ਰੂਪ ਵਿਚ ਸਜ ਕੇ ਆਏ। ਮਾਪਿਆਂ ਵਲੋਂ ਬੱਚਿਆਂ ਨੂੰ ਸੁੰਦਰ ਢੰਗ ਨਾਲ ਤਿਆਰ ਕਰਨ ਅਤੇ ਸਕੂਲ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਦਿੱਤਾ ਗਿਆ ਸਹਿਯੋਗ ਸ਼ਲਾਘਾਯੋਗ ਰਿਹਾ। ਜਨਮ ਅਸ਼ਟਮੀ ਨੂੰ ਸਮਰਪਿਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਨੀ ਗਿੱਲ ਨੇ ਕੀਤਾ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24