ਮੋਗਾ ਵਿਚ ਓਪਨ ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਬੈਡਮਿੰਟਨ ਪ੍ਰਮੋਸ਼ਨ ਐਸੋਸੀਏਸ਼ਨ ਮੋਗਾ ਵਲੋਂ ਕਰਵਾਈ ਗਈ ਓਪਨ ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ ਹੋਈ। ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਬੈਡਮਿੰਟਨ ਪ੍ਰਮੋਸ਼ਨ ਐਸੋਸੀਏਸ਼ਨ ਮੋਗਾ ਵਲੋਂ ਕਰਵਾਈ ਗਈ ਓਪਨ ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ ਹੋਈ। ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸੁਖਾਨੰਦ ਐਮ.ਐਲ.ਏ. ਬਾਘਾ ਪੁਰਾਣਾ ਅਤੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਐਸੋਸੀਏਸ਼ਨ ਦੀ ਸਮੁੱਚੀ ਟੀਮ ਵਲੋਂ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ। ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੂੰ ਵਧੀਆ ਖੇਡ ਮਾਹੌਲ ਪ੍ਰਦਾਨ ਕੀਤਾ ਗਿਆ ਅਤੇ ਸਾਰੇ ਮੈਚ ਨਿਰਪੱਖ ਢੰਗ ਨਾਲ ਕਰਵਾਏ ਗਏ। ਚੈਂਪੀਅਨਸ਼ਿਪ ਦੇ ਸਫਲ ਆਯੋਜਨ ਵਿਚ ਆਰਗੇਨਾਈਜ਼ਿੰਗ ਸੈਕਟਰੀ ਪੰਜਾਬ ਮਸੀਹ ਨੇ ਅਹਿਮ ਭੂਮਿਕਾ ਨਿਭਾਉਂਦੇ ਹੋਏ ਸਮੁੱਚੇ ਪ੍ਰਬੰਧਾਂ ਅਤੇ ਟੂਰਨਾਮੈਂਟ ਦੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ। ਇਸੇ ਤਰ੍ਹਾਂ ਚੀਫ਼ ਰੈਫ਼ਰੀ ਅੰਕਿਤ ਭੱਟ ਵਲੋਂ ਰੈਫ਼ਰੀ ਟੀਮ ਦੀ ਅਗਵਾਈ ਕਰਦਿਆਂ ਸਾਰੇ ਮੈਚ ਨਿਯਮਾਂ ਅਨੁਸਾਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਗਈ। ਚੈਂਪੀਅਨਸ਼ਿਪ ਦੇ ਵਿਨਰ ਅਤੇ ਰਨਰ-ਅੱਪ ਖਿਡਾਰੀ ਆਉਣ ਵਾਲੀ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ।