03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅੱਜ ਮੋਗਾ ਪਹੁੰਚੇਗੀ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ-ਡੀ.ਸੀ. ਬਾਬਾ ਰੁੱਖੜ ਦਾਸ ਦੇ ਸਾਲਾਨਾ ਭੰਡਾਰੇ ਤੇ ਸੱਭਿਆਚਾਰਕ ਪ੍ਰੋਗਰਾਮ ਦਾ ਪੋਸਟਰ ਜਾਰੀ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮੋਗਾ ਜ਼ਿਲ੍ਹੇ ਵਿਚ ਵੀ ਖੇਡ ਗਤੀਵਿਧੀਆਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਨ੍ਹਾਂ ਖੇਡਾਂ ਦੀ ਮਸ਼ਾਲ ਮਾਰਚ ਅੱਜ 4 ਸਤੰਬਰ ਨੂੰ ਮੋਗਾ ਜ਼ਿਲ੍ਹੇ ਵਿਚ ਪਹੁੰਚੇਗੀ, ਜਿਸ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਸਵਾਗਤ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮੋਗਾ ਜ਼ਿਲ੍ਹੇ ਵਿਚ ਵੀ ਖੇਡ ਗਤੀਵਿਧੀਆਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਨ੍ਹਾਂ ਖੇਡਾਂ ਦੀ ਮਸ਼ਾਲ ਮਾਰਚ ਅੱਜ 4 ਸਤੰਬਰ ਨੂੰ ਮੋਗਾ ਜ਼ਿਲ੍ਹੇ ਵਿਚ ਪਹੁੰਚੇਗੀ, ਜਿਸ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਮਾਰਚ 4 ਸਤੰਬਰ ਨੂੰ ਫ਼ਰੀਦਕੋਟ ਤੋਂ ਮੋਗਾ ਜ਼ਿਲ੍ਹੇ ਵਿਚ ਦਾਖ਼ਲ ਹੋਵੇਗੀ। ਉਨ੍ਹਾਂ ਦੱਸਿਆ ਕਿ ਮਸ਼ਾਲ ਮਾਰਚ ਸਮਾਲਸਰ ਤੋਂ ਹੁੰਦੀ ਹੋਈ ਬਾਘਾ ਪੁਰਾਣਾ, ਜੋਗਿੰਦਰ ਸਿੰਘ ਚੌਕ ਅਤੇ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਹੀਂ ਗੋਧੇਵਾਲਾ ਇਨਡੋਰ ਸਟੇਡੀਅਮ ਮੋਗਾ ਵਿਖੇ ਪਹੁੰਚੇਗੀ। ਇੱਥੇ ਮਸ਼ਾਲ ਦਾ ਖਿਡਾਰੀਆਂ, ਨੌਜਵਾਨਾਂ, ਖੇਡ ਪ੍ਰੇਮੀਆਂ ਅਤੇ ਜ਼ਿਲ੍ਹਾ ਵਾਸੀਆਂ ਦੀ ਹਾਜ਼ਰੀ ਵਿਚ ਪੂਰੇ ਮਾਣ ਸਨਮਾਨ ਅਤੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ। 5 ਸਤੰਬਰ ਨੂੰ ਗੋਧੇਵਾਲਾ ਇਨਡੋਰ ਸਟੇਡੀਅਮ ਮੋਗਾ ਤੋਂ ਮਸ਼ਾਲ ਮਾਰਚ ਪਿੰਡ ਥਰਾਜ ਲਈ ਰਵਾਨਾ ਹੋਵੇਗੀ, ਜਿੱਥੋਂ ਇਸ ਉਪਰੰਤ ਮਸ਼ਾਲ ਨੂੰ ਜ਼ਿਲ੍ਹਾ ਬਠਿੰਡਾ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਪੰਜਾਬ ਦੀ ਖੇਡ ਭਾਵਨਾ, ਜੋਸ਼, ਅਨੁਸ਼ਾਸਨ, ਏਕਤਾ ਅਤੇ ਨੌਜਵਾਨ ਸ਼ਕਤੀ ਦਾ ਪ੍ਰਤੀਕ ਹੈ। ਅਜਿਹੇ ਖੇਡ ਸਮਾਗਮ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਦੇ ਚਾਹਵਾਨ ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ, ਖ਼ਾਸ ਕਰ ਕੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ 9 ਤੋਂ 18 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਤੇ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਵਿਚ ਮੋਹਰੀ-ਗੁਰਮਿਲਾਪ ਸਿੰਘ ਡੱਲਾ
Ad Position 24