03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਹ ਸਮਾਗਮ ਗਰੁੱਪ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਹ ਸਮਾਗਮ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੂਜਾ ਅਰਚਨਾ ਨਾਲ ਹੋਈ। ਇਸ ਮੌਕੇ ਸ੍ਰੀ ਕ੍ਰਿਸ਼ਨ ਨੂੰ ਮੱਖਣ ਦਾ ਭੋਗ ਲਗਾਇਆ ਗਿਆ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਸਕੂਲ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਮਨਮੋਹਕ ਚਾਰਟ, ਕਵਿਤਾਵਾਂ ਅਤੇ ਜਾਣਕਾਰੀ ਭਰਪੂਰ ਲੇਖ ਪੇਸ਼ ਕੀਤੇ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜਨਮ, ਉਨ੍ਹਾਂ ਦੇ ਜੀਵਨ ਅਤੇ ਅਧਰਮ ਵਿਰੁੱਧ ਉਨ੍ਹਾਂ ਵਲੋਂ ਕੀਤੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥਣਾਂ ਵਲੋਂ ਸ੍ਰੀ ਕ੍ਰਿਸ਼ਨ ਲੀਲ੍ਹਾ ਨੂੰ ਪੇਸ਼ ਕਰਦਿਆਂ ਇਕ ਬਹੁਤ ਹੀ ਸੋਹਣਾ ਨਾਚ ਪੇਸ਼ ਕੀਤਾ ਗਿਆ। ਸ੍ਰੀ ਕ੍ਰਿਸ਼ਨ ਜੀ, ਸ੍ਰੀ ਰਾਧਾ ਜੀ ਅਤੇ ਗੋਪੀਆਂ ਦੇ ਭੇਸ ਵਿਚ ਇਨ੍ਹਾਂ ਪਿਆਰੇ ਪਿਆਰੇ ਬੱਚਿਆਂ ਨੇ ਆਪਣੇ ਨਾਚ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਰਾਧਾ ਕ੍ਰਿਸ਼ਨ ਅਤੇ ਗੋਪੀਆਂ ਦੀ ਵੇਸ-ਭੂਸ਼ਾ ਵਿਚ ਸਜੇ ਬੱਚਿਆਂ ਨੂੰ ਚਾਕਲੇਟ ਵੰਡ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਬੀ.ਬੀ.ਐਸ. ਵਿੱਦਿਅਕ ਸੰਸਥਾ ਵਿਚ ਹਰ ਤਿਉਹਾਰ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ, ਵਿਰਾਸਤ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਅਗਲੀ ਖ਼ਬਰ ਅੱਜ ਮੋਗਾ ਪਹੁੰਚੇਗੀ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ-ਡੀ.ਸੀ. ਬਾਬਾ ਰੁੱਖੜ ਦਾਸ ਦੇ ਸਾਲਾਨਾ ਭੰਡਾਰੇ ਤੇ ਸੱਭਿਆ...
Ad Position 24