ਪੰਜਾਬ ਬਚਾਓ ਰੈਲੀ ਸੰਬੰਧੀ ਵਰਕਰਾਂ ’ਚ ਭਾਰੀ ਉਤਸ਼ਾਹ-ਬਲਜੀਤ, ਗੁਰਪ੍ਰੀਤ
ਫਤਿਹਗੜ੍ਹ ਪੰਜਤੂਰ, 3 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਮਿਸ਼ਨ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ| ਇਸ ਰੈਲੀ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਇਸ ਗੱਲ ਦੀ ਗਵਾਹੀ ਭਰੇਗਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਈ.
ਫਤਿਹਗੜ੍ਹ ਪੰਜਤੂਰ, 3 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਮਿਸ਼ਨ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ| ਇਸ ਰੈਲੀ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਇਸ ਗੱਲ ਦੀ ਗਵਾਹੀ ਭਰੇਗਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਈ.ਟੀ. ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਥਿੰਦ ਫਤਿਹਗੜ੍ਹ ਪੰਜਤੂਰ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਹੇਅਰ ਗਲੋਟੀ ਨੇ ਕੀਤਾ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਵਰਕਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਾ ਖੁਸ਼ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਮੁੜ ਯਾਦ ਕਰ ਰਹੇ ਹਨ। ਬਲਜੀਤ ਥਿੰਦ ਅਤੇ ਗੁਰਪ੍ਰੀਤ ਹੇਅਰ ਨੇ ਕਿਹਾ ਕਿ ਇਸ ਰੈਲੀ ਦੇ ਸਬੰਧ ਵਿੱਚ ਬਰਜਿੰਦਰ ਸਿੰਘ ਬਰਾੜ ਵਲੋਂ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 9 ਸਤੰਬਰ ਨੂੰ ਦਾਣਾ ਮੰਡੀ ਧਰਮਕੋਟ ਵਿਖੇ ਹੋ ਰਹੀ ਰੈਲੀ ਵਿਚ ਹੁੰਮ੍ਹ ਹੁਮਾ ਕੇ ਪਹੁੰਚਣ|