ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਲਈ ਫੂਡ ਸੇਫਟੀ ਵੈਨ ਉਪਲਬਧ-ਸਿਵਲ ਸਰਜਨ
ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ.
ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਖਪਤਕਾਰਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ‘ਫੂਡ ਸੇਫਟੀ ਵੈਨ’ ਨਿਰੰਤਰ ਆਪਣੀਆਂ ਸੇਵਾਵਾਂ ਦੇ ਰਹੀ ਹੈ। ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਿਲਾਵਟ ਖੋਰੀ ਨੂੰ ਠੱਲ੍ਹ ਪਾਉਣ ਲਈ ਇਸ ਵੈਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕੋਈ ਵੀ ਖਪਤਕਾਰ (ਗਾਹਕ) ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਫੀਸ ਪੰਜਾਹ ਰੁਪਏ ਪ੍ਰਤੀ ਸੈਂਪਲ ਅਦਾ ਕਰਕੇ ਟੈਸਟਿੰਗ ਕਰਵਾ ਸਕਦਾ ਹੈ। ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਫੂਡ ਸੇਫਟੀ ਵੈਨ ਦੀ ਸੇਵਾ ਉਪਲਬਧ ਨਹੀਂ ਹੋਵੇਗੀ।