ਘਰੇਲੂ ਅਤੇ ਖੇਤੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਅਤੇ ਯੂਨੀਅਨ ਨੇ ਘੇਰਿਆ ਬਿਜਲੀ ਗਰਿੱਡ
ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਘਰੇਲੂ ਅਤੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੀ ਨਾਕਸ ਸਪਲਾਈ ਤੋਂ ਪ੍ਰੇਸ਼ਾਨ ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਅੱਜ ਬਿਜਲੀ ਗਰਿੱਡ ਮੱਲ ਕੇ ਦਾ ਘਿਰਾਓ ਕਰਕੇ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਅਣਐਲਾਨੀ ਕਟੌਤੀ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਘਰੇਲੂ ਅਤੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੀ ਨਾਕਸ ਸਪਲਾਈ ਤੋਂ ਪ੍ਰੇਸ਼ਾਨ ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਵਲੋਂ ਅੱਜ ਬਿਜਲੀ ਗਰਿੱਡ ਮੱਲ ਕੇ ਦਾ ਘਿਰਾਓ ਕਰਕੇ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਅਣਐਲਾਨੀ ਕਟੌਤੀ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਕੱਟਾਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਮ ਪਰਿਵਾਰਾਂ ਨੂੰ ਗਰਮੀ ਵਿਚ ਭਾਰੀ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ। ਕਿਸਾਨਾਂ ਨੇ ਖੇਤੀਬਾੜੀ ਬਿਜਲੀ ਦੀ ਸਪਲਾਈ ਸਬੰਧੀ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਇਸ ਸਮੇਂ ਸਿਖਰ ’ਤੇ ਹੈ ਅਤੇ ਖੇਤਾਂ ਵਿਚ ਫਸਲ ਨੂੰ ਲਗਾਤਾਰ ਪਾਣੀ ਦੀ ਲੋੜ ਹੈ। ਪਰ ਖੇਤੀਬਾੜੀ ਮੋਟਰਾਂ ਲਈ ਬਿਜਲੀ ਸਿਰਫ ਡੇਢ ਘੰਟੇ ਦੇ ਕਰੀਬ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈੈ ਜਿਸ ਨਾਲ ਫਸਲ ਦੇ ਝਾੜ ਵਿਚ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਡੀਜ਼ਲ ਜਾਂ ਹੋਰ ਵਿਕਲਪਿਕ ਸਾਧਨਾਂ ਰਾਹੀਂ ਫਸਲ ਨੂੰ ਪਾਣੀ ਲਾਉਣ ਲਈ ਵਾਧੂ ਖਰਚਾ ਕਰਨਾ ਪੈ ਰਿਹਾ ਹੈ| ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਪਿੰਡ ਸੇਖਾ ਕਲਾਂ ਸਮੇਤ ਇਲਾਕੇ ਦੇ ਪਿੰਡਾਂ ਵਿਚ ਘਰੇਲੂ ਬਿਜਲੀ ਅਤੇ ਖੇਤੀਬਾੜੀ ਮੋਟਰਾਂ ਲਈ ਪੂਰੀ ਬਿਜਲੀ ਮੁਹੱਈਆ ਕਰਵਾਈ ਜਾਵੇ।