06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਖੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦੀ ਪ੍ਰਮੁੱਖ ਸੰਸਥਾ ਬਲੂਮਿੰਗ ਬਡਜ਼ ਏ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦੀ ਪ੍ਰਮੁੱਖ ਸੰਸਥਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦਾ ਆਯੋਜਨ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੀਤਾ ਗਿਆ। ਜਨਮ ਅਸ਼ਟਮੀ ਦੇ ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਜਨਮ ਅਤੇ ਧਰਮ ਦੀ ਸਥਾਪਨਾ ਲਈ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਦੱਸਿਆ ਗਿਆ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਅਧਰਮ, ਅਨਿਆਂ ਅਤੇ ਜ਼ੁਲਮ ਦਾ ਵਿਰੋਧ ਕਰਦਿਆਂ ਸਚਾਈ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਮਿਲਦੀ ਪ੍ਰੇਰਨਾ ਨੂੰ ਬੱਚਿਆਂ ਨਾਲ ਸਾਂਝਾ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਉਸ ਸਮੇਂ ਹੋਰ ਵੀ ਮਨਮੋਹਕ ਹੋ ਗਿਆ, ਜਦੋਂ ਨੰਨ੍ਹੇ-ਮੁੰਨੇ ਬੱਚੇ ਸ੍ਰੀ ਕ੍ਰਿਸ਼ਨ, ਰਾਧਾ ਜੀ ਅਤੇ ਗੋਪੀਆਂ ਦੀਆਂ ਸੁੰਦਰ ਪੋਸ਼ਾਕਾਂ ਵਿਚ ਸਜੇ ਨਜ਼ਰ ਆਏ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਲੀਲ੍ਹਾ ਨੂੰ ਦਰਸਾਉਂਦਾ ਇਕ ਮਨਮੋਹਕ ਨਾਚ ਪੇਸ਼ ਕੀਤਾ। ਬੱਚਿਆਂ ਦੀ ਵੇਸ-ਭੂਸ਼ਾ, ਨਾਚ ਅਤੇ ਉਤਸ਼ਾਹ ਨੇ ਸਮਾਗਮ ਵਿਚ ਰੰਗ ਭਰ ਦਿੱਤਾ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਮੂਹ ਸਕੂਲ ਸਟਾਫ਼ ਵਲੋਂ ਭਗਵਾਨ ਕ੍ਰਿਸ਼ਨ ਦੀ ਪੂਜਾ ਅਰਚਨਾ ਕੀਤੀ ਗਈ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਪੰਜਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਬਾਊ ਸੁਖਨੰਦਨ ਅਗਰਵਾਲ ਦੇ ਗ੍ਰਹਿ ਵਿਖੇ ਸੰਕੀਰਤਨ
Ad Position 24