07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਪੰਜਵੇਂ ਦਿਨ ਵੀ ਜਾਰੀ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਪੰਜਵੇਂ ਦਿਨ ਵੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਜਾਰੀ ਰਿਹਾ। ਅੱਜ ਦਾ ਇਹ ਧਰਨਾ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਲਈ, ਜੋ ਕਿ ਪੰਜਾਬ ਸਰਕਾਰ ਦੇ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਲੜ ਰਹੇ ਹਨ, ਦੇ ਹੱਕ ‘ਚ ਲਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਪੰਜਵੇਂ ਦਿਨ ਵੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਜਾਰੀ ਰਿਹਾ। ਅੱਜ ਦਾ ਇਹ ਧਰਨਾ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਲਈ, ਜੋ ਕਿ ਪੰਜਾਬ ਸਰਕਾਰ ਦੇ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਲੜ ਰਹੇ ਹਨ, ਦੇ ਹੱਕ ‘ਚ ਲਾਇਆ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਹਾਈਕੋਰਟ ਨੇ ਦੋ ਵਾਰ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਡੀ.ਏ. ਦਿੱਤਾ ਜਾਵੇ ਪਰ ਸਰਕਾਰ ਨੇ ਹਾਈਕੋਰਟ ਦਾ ਫ਼ੈਸਲਾ ਮੰਨਣ ਦੀ ਬਜਾਏ ਸੁਪਰੀਮ ਕੋਰਟ ਚਲੀ ਗਈ ਤਾਂ ਕਿ ਉਨ੍ਹਾਂ ਨੂੰ ਡੀ.ਏ. ਨਾ ਦੇਣਾ ਪਵੇ। ਇਸ ਤਰ੍ਹਾਂ ਹੀ 2.59 ਦਾ ਗੁਣਾਂਕ ਜੋ ਛੇਵੇਂ ਪੇ ਕਮਿਸ਼ਨ ਦੀ ਸਿਫ਼ਾਰਿਸ਼ ਹੈ, ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਾਂ ਦਾ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਨ੍ਹਾਂ ਵਲੋਂ ਜੋ ਵੀ ਸੰਘਰਸ਼ ਲੜਿਆ ਜਾਵੇਗਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਉਨ੍ਹਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰੇਗੀ। ਅੱਜ ਦੇ ਧਰਨੇ ਵਿਚ ਭਜਨ ਸਿੰਘ ਗਿੱਲ ਸੂਬਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਦਿਗਵਿਜੇਪਾਲ ਸ਼ਰਮਾ ਸੂਬਾ ਪ੍ਰਧਾਨ ਡੀ.ਟੀ.ਐਫ., ਗੁਰਮੇਲ ਸਿੰਘ ਨਾਹਰ ਪੈਨਸ਼ਨ ਯੂਨੀਅਨ ਸਕੱਤਰ ਪੰਜਾਬ, ਅਮਨਦੀਪ ਸਿੰਘ ਮਾਛੀਕੇ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ. ਮੋਗਾ, ਸੇਵਕ ਸਿੰਘ ਮੀਤ ਪ੍ਰਧਾਨ ਟੀ.ਐਸ.ਯੂ. ਪੰਜਾਬ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਮੋਗਾ, ਹਰਜਿੰਦਰ ਸਿੰਘ ਰਿਆੜ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਪ੍ਰਧਾਨ ਮੋਗਾ, ਭੁਪਿੰਦਰ ਸਿੰਘ ਸੇਖੋਂ ਪੰਜਾਬ ਪੈਨਸ਼ਨਰ ਯੂਨੀਅਨ ਏਟਕ ਮੋਗਾ, ਮੇਜਰ ਸਿੰਘ ਕਾਲੇਕੇ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਮੋਗਾ, ਗੁਰਦੇਵ ਸਿੰਘ ਵਰ੍ਹੇ, ਬਲਵੰਤ ਸਿੰਘ ਬਾਘਾ ਪੁਰਾਣਾ, ਭੋਲਾ ਰਾਮ ਬਾਘਾ ਪੁਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਵਿਜੇ ਧੀਰ ਨੂੰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਬਣਨ ’... ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਖੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Ad Position 24