ਰੋਟਰੀ ਕਲੱਬ ਮੋਗਾ ਸਿਟੀ ਵਲੋਂ ਬਜ਼ੁਰਗ ਆਸ਼ਰਮ ’ਚ ਬਜ਼ੁਰਗਾਂ ਨੂੰ ਭੋਜਨ ਛਕਾਇਆ
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵਾ ਦੇ ਕਾਰਜਾਂ ਵਿਚ ਜੁਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਬੇਦੀ ਨਗਰ ਮੋਗਾ ਸ਼ਿਵ ਕ੍ਰਿਪਾ ਬਜ਼ੁਰਗ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਸਮਾਗਮ ਕਰਵਾਇਆ। ਰੋਟੇਰੀਅਨ ਰਜਿੰਦਰ ਸਚਦੇਵਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਕਲੱਬ ਦੇ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਭੋਜਨ ਛਕਾਇਆ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਿਤ ਜ਼ਰੂਰੀ ਸਮਾਨ ਵੀ ਮੁਹੱਈਆ ਕਰਵਾਇਆ।
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵਾ ਦੇ ਕਾਰਜਾਂ ਵਿਚ ਜੁਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਬੇਦੀ ਨਗਰ ਮੋਗਾ ਸ਼ਿਵ ਕ੍ਰਿਪਾ ਬਜ਼ੁਰਗ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਸਮਾਗਮ ਕਰਵਾਇਆ। ਰੋਟੇਰੀਅਨ ਰਜਿੰਦਰ ਸਚਦੇਵਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਕਲੱਬ ਦੇ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਭੋਜਨ ਛਕਾਇਆ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਿਤ ਜ਼ਰੂਰੀ ਸਮਾਨ ਵੀ ਮੁਹੱਈਆ ਕਰਵਾਇਆ। ਇਸ ਮੌਕੇ ਕਲੱਬ ਦੇ ਚੇਅਰਮੈਨ ਵਿਜੇ ਮਦਾਨ, ਪ੍ਰਧਾਨ ਰਾਜੀਵ ਬੇਦੀ, ਸਕੱਤਰ ਗੁਰਜੀਤ ਸਿੰਘ ਅਤੇ ਕੈਸ਼ੀਅਰ ਵਿਨੋਦ ਗਰਗ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਮੋਗਾ ਸਿਟੀ ਪਿਛਲੇ 25 ਸਾਲਾਂ ਤੋਂ ਸ਼ਹਿਰ ਵਿਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਲਗਾਤਾਰ ਆਪਣਾ ਯੋਗਦਾਨ ਪਾ ਰਿਹਾ ਹੈ। ਰੋਟਰੀ ਕਲੱਬ ਵਲੋਂ ਕੀਤੀ ਜਾ ਰਹੀ ਇਸ ਨਿਸ਼ਕਾਮ ਸੇਵਾ ਅਤੇ ਆਪਣੇ ਪਣ ਦੀ ਭਾਵਨਾ ਨਾਲ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਨੇ ਧੰਨਵਾਦ ਕੀਤਾ। ਆਸ਼ਰਮ ਦੇ ਸੇਵਾਦਾਰ ਬਿੱਟੂ ਕਾਲੜਾ ਨੇ ਦੱਸਿਆ ਕਿ ਆਸ਼ਰਮ ਵਿਚ ਕਰੀਬ 35 ਬਜ਼ੁਰਗ ਰਹਿ ਰਹੇ ਹਨ, ਜਿਨ੍ਹਾਂ ਦੀ ਦੇਖਭਾਲ ਬਿਨਾਂ ਕਿਸੇ ਸਰਕਾਰੀ ਖਰਚੇ ਦੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਰੋਟਰੀ ਕਲੱਬ ਵਲੋਂ ਹਰ ਮਹੀਨੇ ਦਿੱਤੇ ਜਾ ਰਹੇ ਸਹਿਯੋਗ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।