06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਂਗਰਸ ਦੀ ਰੈਲੀ ਵਾਲੀ ਜਗ੍ਹਾ ਦਾ ਸ਼ੁਧੀਕਰਨ ਕਰ ਕੇ ਭਾਜਪਾ ਨੇ ਕੀਤਾ ਮਨੂਵਾਦੀ ਸੋਚ ਦਾ ਪ੍ਰਗਟਾਵਾ-ਐਡਵੋਕੇਟ ਗੁਰਮੁਖ ਸਿੰਘ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਦਰਜ ਕੀਤਾ ਮਾਮਲਾ ਅਤੇ ਕਾਂਗਰਸ ਦੀ ਰੈਲੀ ਵਾਲੀ ਜਗ੍ਹਾ ਦਾ ਭਾਜਪਾ ਵਲੋਂ ਕੀਤਾ ਗਿਆ ਸ਼ੁਧੀਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਏਡ ਇੰਟਰੋਸਿਟੀ ਦੇ ਚੇਅਰਮੈਨ ਐਡਵੋਕੇਟ ਗੁਰਮੁਖ ਸਿੰਘ ਮੋਗਾ ਦੇ ਜ਼ਿਲ੍ਹਾ ਕਾਂਗਰਸ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ, ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ, ਸੀਨੀਅਰ ਆਗੂ ਪਰਮਿੰਦਰ ਸਿੰਘ ਡਿੰਪਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਦਰਜ ਕੀਤਾ ਮਾਮਲਾ ਅਤੇ ਕਾਂਗਰਸ ਦੀ ਰੈਲੀ ਵਾਲੀ ਜਗ੍ਹਾ ਦਾ ਭਾਜਪਾ ਵਲੋਂ ਕੀਤਾ ਗਿਆ ਸ਼ੁਧੀਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਏਡ ਇੰਟਰੋਸਿਟੀ ਦੇ ਚੇਅਰਮੈਨ ਐਡਵੋਕੇਟ ਗੁਰਮੁਖ ਸਿੰਘ ਮੋਗਾ ਦੇ ਜ਼ਿਲ੍ਹਾ ਕਾਂਗਰਸ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ, ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ, ਸੀਨੀਅਰ ਆਗੂ ਪਰਮਿੰਦਰ ਸਿੰਘ ਡਿੰਪਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਲੀਗਲ ਏਡ ਦੇ ਐਡਵੋਕੇਟ ਗੁਰਮੁਖ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਸ਼ਹਿਰ ਹਲਦਵਾਨੀ ਵਿਖੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਵਲੋਂ ਕਾਂਗਰਸ ਦੀ ਰੈਲੀ ਕੀਤੀ ਗਈ ਤੇ ਉਸ ਰੈਲੀ ਵਾਲੀ ਜਗ੍ਹਾ ਦਾ ਭਾਜਪਾ ਆਗੂਆਂ ਵਲੋਂ ਸ਼ੁਧੀਕਰਨ ਕੀਤਾ ਗਿਆ ਜੋ ਕਿ ਅਜਿਹਾ ਕਰ ਕੇ ਭਾਜਪਾ ਨੇ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਅਤੇ ਮਲਿਕ ਅਰਜਨ ਖੜਗੇ ਇਕ ਦਲਿਤ ਨੇਤਾ ਹੋਣ ਕਰ ਕੇ ਭਾਜਪਾ ਨੇ ਦੇਸ਼ ਦੇ ਦਲਿਤਾਂ ਦਾ ਅਪਮਾਨ ਕੀਤਾ ਹੈ । ਇਸ ਮਾਮਲੇ ਨੂੰ ਜਦ ਵਿਰੋਧੀ ਧਿਰ ਦੇ ਨੇਤਾ ਤੇ ਕੌਮੀ ਆਗੂ ਰਾਹੁਲ ਗਾਂਧੀ ਨੇ ਸ਼ੁਧੀਕਰਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਤਾਂ ਉਲਟਾ ਉਨ੍ਹਾਂ ‘ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਪਰ ਕੁੱਲ ਹਿੰਦ ਕਾਂਗਰਸ ਅਜਿਹੇ ਝੂਠੇ ਪਰਚਿਆਂ ਤੋਂ ਡਰਨ ਵਾਲੀ ਨਹੀਂ ਤੇ ਭਾਜਪਾ ਖ਼ਿਲਾਫ਼ ਪੂਰੇ ਦੇਸ਼ ਵਿਚ ਅੰਦੋਲਨ ਕੀਤਾ ਜਾਵੇਗਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਵੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਦੱਸਿਆ ਕਿ 8 ਸਤੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਜੇਕਰ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਦੀ ਹਦਾਇਤ ਆਈ ਤਾਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੂ ਸਹੋਤਾ, ਐਸ.ਸੀ. ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਭੱਟੀ, ਸੰਜੀਵ ਕੋਛੜ ਧਰਮਕੋਟ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਬਲਰਾਜ ਸਿੰਘ ਬੁੱਟਰ ਮੀਤ ਪ੍ਰਧਾਨ, ਰਵਿੰਦਰ ਸਿੰਘ ਸਰਪੰਚ ਤਖਾਣਵੱਧ , ਜਰਨੈਲ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸੋਨੀ ਬਲਾਕ ਪ੍ਰਧਾਨ ਅਤੇ ਗੁਰਨੂਰ ਸਿੰਘ ਦੌਧਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24