ਕਿੰਗਜ਼ਵੇਅ ਸਕੂਲ ਵਲੋਂ ਨਗਰ ਕੀਰਤਨ ਦਾ ਸਵਾਗਤ
ਕਿਸ਼ਨਪੁਰਾ ਕਲਾਂ, 5 ਸਤੰਬਰ (ਅਮੋਲਕ ਸਿੰਘ ਕਲਸੀ)- ਕਿਸ਼ਨਪੁਰਾ ਕਲਾਂ ਤੋਂ ਲੁਧਿਆਣਾ ਰੋਡ ’ਤੇ ਸਥਿਤ ਕਿੰਗਜਵੇਅ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਦੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਵਸ ਨੂੰ ਸਮਰਪਿਤ ਬੀਤੇ ਕੱਲ੍ਹ ਖੋਸਾ ਰਣਧੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ ਹੈ।
ਕਿਸ਼ਨਪੁਰਾ ਕਲਾਂ, 5 ਸਤੰਬਰ (ਅਮੋਲਕ ਸਿੰਘ ਕਲਸੀ)- ਕਿਸ਼ਨਪੁਰਾ ਕਲਾਂ ਤੋਂ ਲੁਧਿਆਣਾ ਰੋਡ ’ਤੇ ਸਥਿਤ ਕਿੰਗਜਵੇਅ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਦੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਵਸ ਨੂੰ ਸਮਰਪਿਤ ਬੀਤੇ ਕੱਲ੍ਹ ਖੋਸਾ ਰਣਧੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ ਹੈ। ਅੱਜ ਕਿੰਗਜਵੇਅ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਇਸ ਦਾ ਪੜਾਅ ਸੀ। ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ. ਐਸ. ਏ. ਨੇ ਕਿਹਾ ਕਿ ਸੰਗਤਾਂ ਦੀ ਸੇਵਾ ਕਰਮਾਂ ਨਾਲ ਨਸੀਬ ਹੁੰਦੀ ਹੈ। ਚੇਅਰਮੈਨ ਬਲਜੀਤ ਸਿੰਘ ਸਿੱਧੂ, ਪ੍ਰਿੰਸੀਪਲ ਗਗਨਦੀਪ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਮਹਿਕਦੀਪ ਸਿੰਘ ਸੰਧੂ, ਸੁਖਮਨਦੀਪ ਸਿੰਘ ਸਿੱਧੂ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ|