06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ’ਚ ਜਨਮ ਅਸ਼ਟਮੀ” ਦਾ ਤਿਉਹਾਰ ਮਨਾਇਆ

ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਮ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਸ੍ਰੀ ਕ੍ਰਿਸ਼ਨ ਜੀ ਦੇ ਬਾਲ ਰੂਪ ਨੂੰ ਭੋਗ ਲਗਾਇਆ ਗਿਆ ਅਤੇ ਸਾਰਿਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਬੱਚਿਆਂ ਨੇ ਬੜੇ ਹੀ ਸੁੰਦਰ ਡਾਂਸ ਪੇਸ਼ ਕੀਤੇ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਦੱਸਿਆ ਕਿ ਜਨਮ ਅਸ਼ਟਮੀ ਦਾ ਤਿਉਹਾਰ ਭਾਦੋਂ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਮਨਾਇਆ ਜਾਂਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਮਟਕੀ ਫੋੜਨ ਦੀ ਰਸਮ ਅਦਾ ਕੀਤੀ ਗਈ। ਇਸ ਰਸਮ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਮੌਕੇ ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਮੂਹ ਬੱਚਿਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਦੇ ਪਰਿਵਾਰ ਨੇ ਸੰਕੀਰਤਨ ਕਰਵਾਇਆ
Ad Position 24