05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਾ. ਸੈਫੂਦੀਨ ਕਿਚਲੂ ਸਕੂਲ ਦੀ ਕਰਮਨਵੀਰ ਕੌਰ ਨੇ ਤਾਇਕਵਾਂਡੋ ’ਚ ਜਿੱਤਿਆ ਸੋਨ ਤਗਮਾ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ 10ਵੀਂ-ਸੀ ਜਮਾਤ ਦੀ ਹੋਣਹਾਰ ਵਿਦਿਆਰਥਣ ਕਰਮਨਵੀਰ ਕੌਰ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਉਮਰ ਵਰਗ ਦੀ 52 ਕਿੱਲੋਗਰਾਮ ਭਾਰ ਸ਼੍ਰੇਣੀ ਵਿਚ ਸੋਨ ਤਗਮਾ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ 10ਵੀਂ-ਸੀ ਜਮਾਤ ਦੀ ਹੋਣਹਾਰ ਵਿਦਿਆਰਥਣ ਕਰਮਨਵੀਰ ਕੌਰ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਉਮਰ ਵਰਗ ਦੀ 52 ਕਿੱਲੋਗਰਾਮ ਭਾਰ ਸ਼੍ਰੇਣੀ ਵਿਚ ਸੋਨ ਤਗਮਾ ਹਾਸਲ ਕੀਤਾ। ਕਰਮਨਵੀਰ ਕੌਰ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ ਹੁਨਰ, ਆਤਮ-ਵਿਸ਼ਵਾਸ, ਫੁਰਤੀ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਉਸ ਦੀ ਸੂਬਾ ਪੱਧਰੀ ਤਾਇਕਵਾਂਡੋ ਮੁਕਾਬਲੇ ਲਈ ਚੋਣ ਹੋਈ ਹੈ। ਕਰਮਨਵੀਰ ਕੌਰ ਦੀ ਇਸ ਸਫਲਤਾ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਸਿੱਖਿਆ ਦੇ ਨਾਲ-ਨਾਲ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿਚ ਜ਼ਿਲ੍ਹਾ, ਜ਼ੋਨ ਅਤੇ ਸੂਬਾ ਪੱਧਰ ਤੱਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਰਮਨਵੀਰ ਕੌਰ ਨੂੰ ਸੋਨ ਤਗਮਾ ਜਿੱਤਣ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਜਾਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਮੁਕਾਬਲੇ ਜਿੱਤਣ ਦਾ ਸਾਧਨ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਨੂੰ ਜੀਵਨ ਵਿਚ ਜਿੱਤਣ ਦੀ ਕਲਾ ਵੀ ਸਿਖਾਉਂਦੀਆਂ ਹਨ। ਖੇਡ ਦੇ ਮੈਦਾਨ ਵਿਚ ਖਿਡਾਰੀ ਹਾਰ ਤੋਂ ਸਿੱਖਣਾ, ਲਗਾਤਾਰ ਮਿਹਨਤ ਕਰਨਾ, ਅਨੁਸ਼ਾਸਨ ਵਿਚ ਰਹਿਣਾ ਅਤੇ ਮੁਸ਼ਕਿਲ ਹਾਲਾਤਾਂ ਵਿਚ ਵੀ ਆਪਣੇ ਟੀਚੇ ਤੋਂ ਨਾ ਭਟਕਣਾ ਸਿੱਖਦਾ ਹੈ। ਐਡਵੋਕੇਟ ਸੁਨੀਲ ਗਰਗ ਨੇ ਕਰਮਨਵੀਰ ਕੌਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦਾ ਇਹ ਸੋਨ ਤਗਮਾ ਉਸ ਦੀ ਮੰਜ਼ਲ ਨਹੀਂ, ਬਲਕਿ ਇਕ ਨਵੀਂ ਸ਼ੁਰੂਆਤ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਰਮਨਵੀਰ ਸੂਬਾ ਪੱਧਰੀ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮੋਗਾ ਦਾ ਨਾਂਅ ਰੌਸ਼ਨ ਕਰੇਗੀ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ ਆਪਣੀ ਰੁਚੀ ਵਾਲੀ ਖੇਡ ਵਿਚ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਵੀ ਕਰਮਨਵੀਰ ਕੌਰ ਦੀ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਸ ਦੀ ਸਫਲਤਾ ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ ਅਤੇ ਸਕੂਲ ਦਾ ਯਤਨ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਉਸ ਨੂੰ ਨਿਖਾਰਨ ਲਈ ਢੁਕਵਾਂ ਮੰਚ ਅਤੇ ਵਾਤਾਵਰਨ ਮੁਹੱਈਆ ਕਰਵਾਇਆ ਜਾਵੇ। ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਕਰਮਨਵੀਰ ਕੌਰ ਨੂੰ ਸੋਨ ਤਗਮਾ ਜਿੱਤਣ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਰੈਲੀ ਸੰਬੰਧੀ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ-ਅਰਮਿੰਦਰ ਰਾਮਗੜ੍ਹੀਆ ਅਗਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24