05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਰਚੇ ਦੇ ਪੰਜਵੇਂ ਦਿਨ ਕਿਸਾਨ ਆਗੂਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਦਾ ਐਲਾਨ

ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਹੋਏ ਹਨ। ਇਸ ਧਰਨੇ ਸਬੰਧੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਬਲਾਕ ਪ੍ਰਧਾਨ ਪਿਸ਼ੋਰਾ ਸਿੰਘ ਮੁੰਡੀ ਜਮਾਲ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜੀਂਦੜਾ, ਜ਼ਿਲ੍ਹਾ ਮੀਤ ਪ੍ਰਧਾਨ ਲਾਭ ਸਿੰਘ ਮਾਣੂੰਕੇ, ਪ੍ਰੇਮ ਪੁਰੀ, ਹਰਨੇਕ ਸਿੰਘ ਫ਼ਤਿਹਗੜ੍ਹ, ਮੰਦਰਜੀਤ ਸਿੰਘ ਮਨਾਵਾਂ ਸਮੇਤ ਸਮੁੱਚੇ ਬਲਾਕਾਂ ਦੇ ਅਹੁਦੇਦਾਰ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਮੋਰਚੇ ਦੇ ਪੰਜਵੇਂ ਦਿਨ ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਸਮੇਤ ਕਿਸਾਨ ਆਗੂ ਪੂਰੇ ਦ੍ਰਿੜ੍ਹ ਇਰਾਦੇ ਨਾਲ ਮੋਰਚੇ ਵਿਚ ਡਟੇ ਹੋਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਹੋਏ ਹਨ। ਇਸ ਧਰਨੇ ਸਬੰਧੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਬਲਾਕ ਪ੍ਰਧਾਨ ਪਿਸ਼ੋਰਾ ਸਿੰਘ ਮੁੰਡੀ ਜਮਾਲ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜੀਂਦੜਾ, ਜ਼ਿਲ੍ਹਾ ਮੀਤ ਪ੍ਰਧਾਨ ਲਾਭ ਸਿੰਘ ਮਾਣੂੰਕੇ, ਪ੍ਰੇਮ ਪੁਰੀ, ਹਰਨੇਕ ਸਿੰਘ ਫ਼ਤਿਹਗੜ੍ਹ, ਮੰਦਰਜੀਤ ਸਿੰਘ ਮਨਾਵਾਂ ਸਮੇਤ ਸਮੁੱਚੇ ਬਲਾਕਾਂ ਦੇ ਅਹੁਦੇਦਾਰ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਮੋਰਚੇ ਦੇ ਪੰਜਵੇਂ ਦਿਨ ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਸਮੇਤ ਕਿਸਾਨ ਆਗੂ ਪੂਰੇ ਦ੍ਰਿੜ੍ਹ ਇਰਾਦੇ ਨਾਲ ਮੋਰਚੇ ਵਿਚ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀਬਾੜੀ ਲਈ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਨੂੰ ਸਮੇਂ ਸਿਰ ਪੂਰਾ ਪਾਣੀ ਲਾ ਸਕਣ ਅਤੇ ਝੋਨੇ ਦੀ ਪੈਦਾਵਾਰ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ, ਨਹੀਂ ਤਾਂ ਮੋਰਚਾ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੋਦਨ ਸਿੰਘ ਨਿਧਾਂਵਾਲਾ, ਸਾਹਿਬ ਸਿੰਘ ਬੋਘੇਵਾਲਾ, ਜਗਸੀਰ ਸਿੰਘ ਜੱਗੀ, ਜਸਵੀਰ ਸਿੰਘ ਚੋਟੀਆਂ, ਸਹਿਜ ਸਿੰਘ, ਮੇਜਰ ਸਿੰਘ ਡਰੋਲੀ, ਸੁਖਦੇਵ ਸਿੰਘ ਸਮਾਧ ਭਾਈ, ਗਗਨ ਸਿੰਘ, ਸਮਾਧ ਭਾਈ, ਅਮਰਜੀਤ ਸਿੰਘ ਸਮਾਧ ਭਾਈ, ਗੁਰਦੇਵ ਸਿੰਘ ਫ਼ਤਿਹਗੜ੍ਹ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ’ਚ ਮੁਫ਼ਤ ਮੈਡੀਕਲ ਕੈਂਪ 12 ਨੂੰ ਅਗਲੀ ਖ਼ਬਰ ਦੁਸਹਿਰਾ ਕਮੇਟੀ ਵਲੋਂ ਮੋਗਾ ਭਗਵਾਨ ਸ੍ਰੀ ਰਾਮ ਦੀਆਂ ਸ਼ਾਨਦਾਰ ਸੁੰਦਰ ਝਾਕੀਆਂ ਤੇ ਸਜਾਏ ਹਾਥੀ ਘੋੜੇ ਵਿਸ਼ੇਸ਼ ਖਿੱਚ ਦਾ ਕੇਂਦ...
Ad Position 24