05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਹੋਈ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਜ਼ਿਲ੍ਹਾ ਆਗੂ ਡਾ. ਹਰਜੀਤ ਸਿੰਘ ਸਲੀਣਾ ਤੇ ਡਾ. ਭਗਤ ਸਿੰਘ ਦੀ ਧਰਮ-ਪਤਨੀ ਬੀਬੀ ਬਲਜੀਤ ਕੌਰ ਦੀ ਹੋਈ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਸਾਨੂੰ ਟਰੇਨਿੰਗ ਦੇਣ ਦਾ ਵਾਅਦਾ ਕੀਤਾ ਤੇ ਉਸ ਨੂੰ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਰਕਾਰ ਨੋਟੀਫ਼ਿਕੇਸ਼ਨ ਜਾਰੀ ਕਰੇ ਤਾਂ ਜੋ ਸਾਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਲਗਾਤਾਰ ਗੱਲਬਾਤ ਜਾਰੀ ਹੈ ਤੇ ਉਮੀਦ ਹੈ ਕਿ ਛੇਤੀ ਹੀ ਕੋਈ ਸਾਰਥਿਕ ਹੱਲ ਨਿਕਲ ਆਵੇਗਾ। ਉਨ੍ਹਾਂ ਸਾਰੇ ਸਾਥੀਆਂ ਨੂੰ ਤਿਆਰ ਰਹਿਣ ਦਾ ਸੱਦਾ ਦਿੱਤਾ। ਡਾ. ਰਣਜੀਤ ਸਿੰਘ ਨੇ ਸਾਰੇ ਸਾਥੀਆਂ ਨੂੰ ਜਥੇਬੰਦਕ ਤਾਕਤ ਵਧਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਕੱਠੇ ਹੋ ਕੇ ਹੀ ਅਸੀਂ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੁਕਾਬਲਾ ਕਰ ਸਕਦੇ ਹਾਂ। ਡਾ. ਬੋਹੜ ਸਿੰਘ ਨੇ ਕਿਹਾ ਕਿ ਹਰ ਮੀਟਿੰਗ ‘ਤੇ ਹਰੇਕ ਸਾਥੀ ਦਾ ਪਹੁੰਚਣਾ ਜ਼ਰੂਰੀ ਹੁੰਦਾ ਹੈ। ਇਸ ਕਰ ਕੇ ਹੋਰ ਰੁਝੇਵੇਂ ਛੱਡ ਕੇ ਜਥੇਬੰਦੀ ਨੂੰ ਪਹਿਲ ਦੇਣ ਦਾ ਸਾਡਾ ਮੁੱਢਲਾ ਫ਼ਰਜ਼ ਹੈ। ਡਾ. ਭਗਤ ਸਿੰਘ ਨੇ ਜਥੇਬੰਦੀ ਦੁਆਰਾ ਕੀਤੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕੀਤੀ ਅਤੇ ਕਿਹਾ ਕਿ ਜਥੇਬੰਦੀ ਦੇ ਨਿਯਮਾਂ ‘ਤੇ ਚੱਲਣ ਲਈ ਹਰੇਕ ਮੈਂਬਰ ਪਾਬੰਦ ਹੈ। ਡਾ. ਗੁਰਮੀਤ ਸਿੰਘ ਕੋਰੇਵਾਲਾ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜਗਜੀਤ ਸਿੰਘ, ਡਾ. ਗਮਦੂਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਗੁਰਪਾਲ ਸਿੰਘ, ਡਾ. ਨਛੱਤਰ ਸਿੰਘ, ਡਾ. ਬਲਵੰਤ ਸਿੰਘ, ਡਾ. ਕਰਤਾਰ ਸਿੰਘ, ਡਾ. ਬਲਦੇਵ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਰਮਨ ਕੁਮਾਰ, ਡਾ. ਚਮਕੌਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅੱਜ ਕਰਨਗੇ ਮੇਲੇ ਮਈਆ ਦੇ ਸਮਾਗਮ ਦਾ ਸੱਦਾ ਪੱਤਰ ਜਾਰੀ
Ad Position 24