07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਧਰਨੇ ਦੇ ਸੱਤਵੇਂ ਦਿਨ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਧਰਨੇ ਦੇ ਸੱਤਵੇਂ ਦਿਨ ਐਸ.ਐਸ.ਪੀ. ਦਫ਼ਤਰ ਮੋਗਾ ਦਾ ਘਿਰਾਓ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਅਗਵਾਈ ਹੇਠ ਕੀਤਾ ਗਿਆ। ਘਿਰਾਓ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸੰਘਰਸ਼ਾਂ ਦੇ ਦਰਮਿਆਨ ਕਿਸਾਨ ਆਗੂਆਂ ਤੇ ਵਰਕਰਾਂ ‘ਤੇ ਪਾਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ ਜੋ ਵੱਖ-ਵੱਖ ਥਾਣਿਆਂ ਵਲੋਂ ਗ੍ਰਿਫ਼ਤਾਰੀਆਂ ਦੇ ਵਰੰਟ ਕੱਢੇ ਗਏ ਹਨ, ਉਹ ਫ਼ੌਰੀ ਮਨਸੂਖ਼ ਕੀਤੇ ਜਾਣ, ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ। ਆਗੂਆਂ ਨੇ ਇਹ ਵੀ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ‘ਤੇ ਆਈ ਹੈ ਪਰ ਸਰਕਾਰ ਦੀ ਨਾਲਾਇਕੀ ਕਰ ਕੇ ਕਿਸਾਨਾਂ ਨੂੰ ਮੋਟਰਾਂ ਦੀ ਸਪਲਾਈ ਸਿਰਫ਼ ਚਾਰ ਪੰਜ ਘੰਟੇ ਹੀ ਮਿਲਦੀ ਹੈ। ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਸਪਲਾਈ ਦਿੱਤੀ ਜਾਵੇ। ਜੇਕਰ ਅੱਠ ਘੰਟੇ ਸਪਲਾਈ ਨਾ ਦਿੱਤੀ ਗਈ ਤਾਂ ਕਿਸਾਨ ਆਉਣ ਵਾਲੇ ਦਿਨਾਂ ਵਿਚ ਬਿਜਲੀ ਦਫ਼ਤਰਾਂ ਅਤੇ ਗਰੇਡਾਂ ‘ਤੇ ਧਰਨੇ ਲਾਉਣ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਜੋ ਭਾਰਤ ਸਰਕਾਰ ਕਰਨ ਜਾ ਰਹੀ ਹੈ, ਰੱਦ ਕੀਤਾ ਜਾਵੇ। ਜੇ ਇਹ ਸਮਝੌਤਾ ਲਾਗੂ ਹੋ ਜਾਂਦਾ ਤਾਂ ਕਿਸਾਨਾਂ, ਮਜ਼ਦੂਰਾਂ, ਛੋਟੀ ਇੰਡਸਟਰੀ ਤੇ ਛੋਟੇ ਵਪਾਰੀਆਂ ਦਾ ਬਹੁਤ ਨੁਕਸਾਨ ਹੋਵੇਗਾ। ਆਗੂਆਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ਪਿੰਡ ਸੈਰੋ ਰੈਲੀ ਵਿਖੇ ਜਦੋਂ ਇਕ ਨੌਜਵਾਨ ਨੇ ਰੈਲੀ ਤੋਂ ਦੂਰ ਆਪਣੇ ਘਰ ਵਿਚ ਕਾਲਾ ਝੰਡਾ ਦਿਖਾਇਆ ਅਤੇ ਚਿੱਟੇ ਨਸ਼ੇ ਨੂੰ ਬੰਦ ਕਰਾਉਣ ਦੀ ਗੱਲ ਕਹੀ ਤਾਂ ਪੁਲਿਸ ਨੇ ਉਸ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਹੈ। ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਨ੍ਹਾਂ ਦੋਨਾਂ ਹੀ ਘਟਨਾਵਾਂ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਘਟਨਾਵਾਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੀਟਿੰਗ ਨੂੰ ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ, ਬਲੌਰ ਸਿੰਘ ਘੱਲ ਕਲਾਂ, ਰਛਪਾਲ ਸਿੰਘ ਡੇਮਰੂ, ਹਰਮੇਲ ਸਿੰਘ ਘਾਲੀ ਸਮਾਲਸਰ, ਬੂਟਾ ਸਿੰਘ ਭਾਗੀਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਂਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਬਲਜੀਤ ਸਿੰਘ ਸੁਖਾਨੰਦ, ਗੁਰਚਰਨ ਸਿੰਘ ਰਾਮਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਿੰਡ ਲੰਗੇਆਣਾ ਕਲਾਂ ਨੂੰ ਸੀਵਰੇਜ ਨਾਲੇ ਦੀ ਸਫ਼ਾਈ ਲਈ ਦਿੱਤੀ ਮਸ਼ੀਨ
Ad Position 24