07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਆਪ’ ਸਰਕਾਰ ਦੇ ਰਾਜ ਅੰਦਰ ਸ਼ਰੇਆਮ ਹੋਇਆ ਮਨੁੱਖੀ ਅਧਿਕਾਰਾਂ ਦਾ ਘਾਣ-ਸੰਨੀ ਗਿੱਲ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-‘ਆਪ’ ਸਰਕਾਰ ਦੇ ਰਾਜ ਅੰਦਰ ਸੂਬੇ ’ਚ ਕੋਈ ਅਮਨ ਅਮਾਨ ਨਹੀਂ ਰਿਹਾ ਤੇ ਸ਼ਰੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਹੈ ਅਤੇ ਪਹਿਲਾਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਇਕ ਡੀ. ਐਸ.

Ad Position 21
repet_subhas-goyals [Copy P29]
ਸੰਜੀਤ ਸਿੰਘ ਸੰਨੀ ਗਿੱਲ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-‘ਆਪ’ ਸਰਕਾਰ ਦੇ ਰਾਜ ਅੰਦਰ ਸੂਬੇ ’ਚ ਕੋਈ ਅਮਨ ਅਮਾਨ ਨਹੀਂ ਰਿਹਾ ਤੇ ਸ਼ਰੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਹੈ ਅਤੇ ਪਹਿਲਾਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਇਕ ਡੀ.ਐਸ.ਪੀ. ਵਲੋਂ ਇਕ ਔਰਤ ਦਾ ਸਿਰ ਪਾੜ ਦਿੱਤਾ ਗਿਆ ਅਤੇ ਹੁਣ ਅਪਣੇ ਹੱਕ ਮੰਗਦੇ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੰਜਾਬ ਪੁਲਿਸ ਵਲੋਂ ਮੁੱਖ ਮੰਤਰੀ ਦੇ ਹੁਕਮਾਂ ‘ਤੇ ਜੋ ਅੰਨਾ ਤਸ਼ੱਦਦ ਢਾਹਿਆ ਗਿਆ, ਉਸ ਘਟਨਾ ਨੇ ਔਰੰਗਜ਼ੇਬ ਦੀ ਯਾਦ ਦਿਵਾ ਦਿੱਤੀ ਅਤੇ ਅਜਿਹੇ ਕਾਰਨਾਮੇ ਸਿਰਫ਼ ਤੇ ਸਿਰਫ਼ ‘ਆਪ’ ਸਰਕਾਰ ਦੇ ਰਾਜ ਵਿਚ ਹੀ ਵਾਪਰੇ ਪਰ ਇਸ ਲੁੱਟ ਤੇ ਕੁੱਟ ਦਾ ਜਵਾਬ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਸੇਰੋਂ ਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ ਹੈ ਅਤੇ ਇਸ ਮਾਮਲੇ ਵਿਚ ਭਾਰਤ ਦੇ ਮਨੁੱਖੀ ਅਧਿਕਾਰਾਂ ਅਤੇ ਨਿਆਂਪਾਲਿਕਾ ਨੂੰ ਵੀ ਕਾਰਵਾਈ ਕਰਨ ਦੀ ਬੇਹੱਦ ਲੋੜ ਹੈ ਨਹੀਂ ਤਾਂ ਲੋਕਾਂ ਦਾ ਮਨੁੱਖੀ ਅਧਿਕਾਰਾਂ ਤੇ ਨਿਆਂਪਾਲਿਕਾ ਤੋਂ ਵਿਸ਼ਵਾਸ ਉੱਠ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2 027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਲਾਅ ਐਂਡ ਆਰਡਰ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ ਤਾਂ ਕਿ ਲੋਕਾਂ ਅਤੇ ਸਰਕਾਰ ਵਿਚਕਾਰ ਇਕ ਸਾਂਝ ਬਣੀ ਰਹੇ ਅਤੇ ਲੋਕ ਸਰਕਾਰ ਤੇ ਮਾਣ ਕਰ ਸਕਣ ।
Ad Position 22
No active advertisement
ਪਿਛਲੀ ਖ਼ਬਰ ਕਾਕਾ ਗੁਰਨਾਜ਼ ਸਿੰਘ ਗਿੱਲ (ਡਾਲਾ) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਸ਼ਹਿਰ ਦੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
Ad Position 24