06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੋਟਰੀ ਕਲੱਬ ਮੋਗਾ ਸਿਟੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ

ਮੋਗਾ, 6 ਸਤੰਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਥਾ ਕੀਰਤਨ ਸਰਵਨ ਕੀਤਾ ਅਤੇ ਭਾਈ ਚਰਨ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਭੋਲਾ ਸਿੰਘ ਨੇ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਥਾ ਕੀਰਤਨ ਸਰਵਨ ਕੀਤਾ ਅਤੇ ਭਾਈ ਚਰਨ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਭੋਲਾ ਸਿੰਘ ਨੇ ਲਿਆ। ਇਸ ਮੌਕੇ ਕਲੱਬ ਚੇਅਰਮੈਨ ਵਿਜੇ ਮਦਾਨ, ਪ੍ਰਧਾਨ ਰਾਜੀਵ ਬੇਦੀ, ਸਕੱਤਰ ਗੁਰਜੀਤ ਸਿੰਘ ਅਤੇ ਖ਼ਜ਼ਾਨਚੀ ਵਿਨੋਦ ਗਰਗ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਕਲੱਬ ਵਲੋਂ ਪਿਛਲੇ 25 ਸਾਲਾਂ ਤੋਂ ਲਗਾਤਾਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਸੇਵਾ ਹੈ। ਚੇਅਰਮੈਨ ਵਿਜੇ ਮਦਾਨ ਨੇ ਦੱਸਿਆ ਕਿ ਕਲੱਬ ਵਲੋਂ ਮਿਤੀ : 20 ਸਤੰਬਰ ਨੂੰ ਆਰੀਆ ਮਾਡਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਜਾਵੇਗਾ। ਜਿਸ ਵਿਚ ਸਿੱਖਿਆ ਖੇਤਰ ਦੇ 25 ਅਧਿਆਪਕਾਂ ਨੂੰ ਕਲੱਬ ਵਲੋਂ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਵਿਚ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਸੈਣੀ ਮੁੱਖ ਮਹਿਮਾਨ ਅਤੇ ਐਲ.ਆਰ. ਕਾਲਜ ਅਜੀਤਵਾਲ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਨਰਿੰਦਰ ਅਰੋੜਾ, ਪ੍ਰਦੀਪ ਜਿੰਦਲ, ਕੇਵਲ ਬਾਂਸਲ, ਵਿਨੀਤ ਗੁਪਤਾ, ਰਾਕੇਸ਼ ਧਮੀਜਾ, ਰਾਜੇਸ਼ ਗੁਪਤਾ, ਦਿਨੇਸ਼ ਕਟਾਰੀਆ, ਯਸ਼ਪਾਲ ਅਗਰਵਾਲ ਸਮੇਤ ਕਲੱਬ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਰੈਲੀ ਸੰਬੰਧੀ ਹਲਕਾ ਧਰਮਕੋਟ ਦੇ ਲੋਕਾਂ ’ਚ ਭਾਰੀ ਉਤਸ਼ਾਹ-ਕਪੂਰੇ, ਮੱਲ੍ਹੀ, ਬੁੱਟਰ ਅਗਲੀ ਖ਼ਬਰ ਸਾਲਾਂ ਬਾਅਦ ਨਿਊ ਟਾਊਨ ਦੀ ਸੜਕ ਦਾ ਹੋਇਆ ਕਾਇਆ ਕਲਪ, ਲੋਕਾਂ ਨੂੰ ਮਿਲੀ ਵੱਡੀ ਰਾਹਤ
Ad Position 24