06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਧਰਮਕੋਟ ਰੈਲੀ ਸੰਬੰਧੀ ਹਲਕਾ ਧਰਮਕੋਟ ਦੇ ਲੋਕਾਂ ’ਚ ਭਾਰੀ ਉਤਸ਼ਾਹ-ਕਪੂਰੇ, ਮੱਲ੍ਹੀ, ਬੁੱਟਰ

ਕਿਸ਼ਨਪੁਰਾ ਕਲਾਂ, 6 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਵਿਖੇ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਪੀ.

Ad Position 21
repet_subhas-goyals [Copy P29]
ਰਾਜਿੰਦਰ ਸਿੰਘ ਕਪੂਰੇ, ਪ੍ਰਧਾਨ ਗੁਰਮੀਤ ਸਿੰਘ ਮੱਲ੍ਹੀ ਤੇ ਡਾ. ਕੁਲਦੀਪ ਸਿੰਘ ਬੁੱਟਰ| 07-09-2026
ਕਿਸ਼ਨਪੁਰਾ ਕਲਾਂ, 6 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਵਿਖੇ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਪੀ. ਏ. ਸੀ., ਪ੍ਰਧਾਨ ਗੁਰਮੀਤ ਸਿੰਘ ਮੱਲ੍ਹੀ ਤਲਵੰਡੀ ਮੱਲ੍ਹੀਆਂ ਅਤੇ ਸਾਬਕਾ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਬੁੱਟਰ ਨੇ ਦੱਸਿਆ ਕਿ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਇਸ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਫਰਜ਼ੰਦ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਹਲਕੇ ਦੇ ਲੋਕਾਂ ਦਾ ਲੰਬੇ ਸਮੇਂ ਤੋਂ ਬਣਿਆ ਪਿਆਰ, ਵਿਸ਼ਵਾਸ ਅਤੇ ਮਜ਼ਬੂਤ ਸਾਂਝ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ 9 ਸਤੰਬਰ ਦੀ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਸਮੂਹ ਅਕਾਲੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 9 ਸਤੰਬਰ ਨੂੰ ਧਰਮਕੋਟ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਸ਼ੂਗਰ ਅਵੇਅਰਨੈੱਸ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਟੈਸਟਿੰਗ ਕੈਂਪ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ
Ad Position 24